ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਚ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ ਦੀ ਅਗਵਾਈ ਹੇਠ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ‘ਚ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ | ਕੁਇਜ਼ ਮੁਕਾਬਲੇ ਵਿਚ ਝਨਾਬ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਰਬਜੀਤ ਕੌਰ ਤੇ ਪਰਮਿੰਦਰ ਸਿੰਘ ਦੀ ਦੇਖ-ਰੇਖ ਵਿਚ ਕਰਵਾਏ ਸੱਭਿਆਚਾਰਕ ਗੀਤਾਂ ਵਿਚ ਰਮਨੀਤ ਕੌਰ, ਵੰਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਿ੍ੰਸੀਪਲ ਲਖਬੀਰ ਸਿੰਘ ਨੇ ਕਿਹਾ ਕਿ ਅਮੀਰ ਸੱਭਿਆਚਾਰ ਚੰਗੇ ਸਮਾਜ ਦਾ ਸ਼ੀਸ਼ਾ ਹੁੰਦਾ ਹੈ | ਸੱਭਿਆਚਾਰ ਬੱਚਿਆਂ ਨੂੰ ਚੰਗੀਆਂ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਂਦਾ ਹੈ | ਇਸ ਮੌਕੇ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਕੂਲ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਸ੍ਰੀਮਤੀ ਅੰਜੂ ਘਈ, ਭਰਪੂਰ ਕੌਰ, ਮਿੰਟਾ ਧੀਰ, ਨਿੰਦਰ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਸਿੰਘ ਟਿੱਬਾ, ਕੁਲਦੀਪ ਕੌਰ, ਸੁਰਜੀਤ ਸਿੰਘ, ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |