ਸ.ਸ.ਸ.ਸਕੂਲ ਟਿੱਬਾ ਵਿਖੇ 13 ਸਕੂਲਾਂ ਦੀਆਂ ਵਿਦਿਆਰਥਣਾਂ ਨੂੰ 394 ਸਾਈਕਲ ਵੰਡੇ ਗਏ।

51

ਮਾਈ ਭਾਗੋ ਸਕੀਮ ਤਹਿਤ ਟਿੱਬਾ ਸਰਕਲ ਦੇ 13 ਸਕੂਲਾਂ ਦੀਆਂ 11ਵੀਂ , 12ਵੀਂ ਕਲਾਸ ਦੀਆਂ 394 ਵਿਦਿਆਰਥਣਾਂ ਨੂੰ ਸਾਇਕਲ ਵੰਡੇ ਗਏ। ਪੰਜਾਬ ਸਰਕਾਰ ਵੱਲੋਂ 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਸਕੂਲਾਂ ਵਿੱਚ ਆਉਣ ਜਾਣ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਇਸ ਸਕੀਮ ਨਾਲ ਲੜਕੀਆਂ ਦੀ ਪੜਾਈ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਦਿਹਾਤੀ ਖੇਤਰ ਦੀਆਂ ਦੂਰ ਦੂਰਾਡਿਓਂ ਸਕੂਲਾਂ ਵਿੱਚ ਆਉਣ ਵਾਲੀਆਂ ਲੜਕੀਆਂ ਨੂੰ ਸਕੂਲਾਂ ਵਿੱਚ ਆਉਣ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।  ਮਾਈ ਭਾਗੋ ਸਕੀਮ ਨੂੰ ਕਾਫੀ ਵੱਡੇ ਪੱਧਰ ‘ਤੇ ਲੋਕਾਂ ਦਾ ਸਮਰਥਨ ਮਿਲਿਆ ਹੈ। ਲੋਕਾਂ ਵਿਚਾਲੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦਾ ਕਾਫੀ ਪ੍ਰਭਾਵ ਪਿਆ ਹੈ, ਪੰਜਾਬ ਸਰਕਾਰ ਲੜਕੀਆਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਹੈ ਇਸ ਤਹਿਤ ਸਕੂਲਾਂ ਵਿੱਚ ਪੜ੍ਹ ਰਹੀਆਂ ਬੱਚੀਆਂ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਕਈ ਹੋਰ ਸਕੀਮਾਂ ਤੇ ਸ਼ਕਾਲਰਸ਼ਿਪਾਂ ਦਿੱਤੀਆਂ ਜਾ ਰਹੀਆਂ ਹਨ।

b861c611-e68b-411b-bd65-a36005dfad99 tibba 14141672_1094344053983935_635766859926451065_n

b861c611-e68b-411b-bd65-a36005dfad99