ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪੇਂਡੂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਚ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ ਦੀ ਅਗਵਾਈ ਹੇਠ ਚਲਾਏ ਜਾ ਰਹੇ ਕਬੱਡੀ ਤੇ ਐਥਲੈਟਿਕਸ ਵਿੰਗ ਦੇ ਖਿਡਾਰੀਆਂ ਨੇ ਨੈਸ਼ਨਲ ਅਤੇ ਸਟੇਟ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਤੇ ਚਾਂਦੀ ਦੇ ਮੈਡਲ ਜਿੱਤੇ ਹਨ | ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਸੂਰਤ ਸਿੰਘ ਅਮਰਕੋਟ ਤੇ ਸਾਬਕਾ ਸਿੱਖਿਆ ਅਧਿਕਾਰੀ ਸੇਵਾ ਸਿੰਘ ਟਿੱਬਾ ਨੇ ਵਿੰਗ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਵਜੋਂ 5000-5000 ਰੁਪਏ ਦਿੱਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਲਖਬੀਰ ਸਿੰਘ ਨੇ ਕਿਹਾ ਕਿ ਵਿੰਗ ਦੇ ਕਬੱਡੀ ਖਿਡਾਰੀ ਕਮਲਜੀਤ ਸਿੰਘ ਨੇ ਨੈਸ਼ਨਲ ਖੇਡਾਂ ਵਿਚ ਸੋਨੇ ਦਾ ਮੈਡਲ ਜਿੱਤਿਆ ਹੈ, ਇਸੇ ਤਰ੍ਹਾਂ ਮਲਕੀਤ ਸਿੰਘ ਨੇ ਪੰਜਾਬ ਸਕੂਲ ਖੇਡਾਂ ਵਿਚ ਸੋਨੇ ਤੇ ਅਮਨਦੀਪ ਸਿੰਘ ਨੇ 400 ਮੀਟਰ ਵਿਚ ਸਿਲਵਰ ਮੈਡਲ ਜਿੱਤਿਆ ਹੈ | ਇਸ ਮੌਕੇ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਸਰਪੰਚ ਸੂਰਤ ਸਿੰਘ, ਬੀ.ਪੀ.ਈ.ਓ. ਸੇਵਾ ਸਿੰਘ, ਲੈਕਚਰਾਰ ਅੰਜੂ ਪਾਲ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਭਰਪੂਰ ਕੌਰ, ਲਖਵਿੰਦਰ ਸਿੰਘ, ਮਿੰਟੂ ਧੀਰ ਆਦਿ ਹਾਜ਼ਰ ਸਨ |