ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ 16ਵੀਂ ਮਹਾਨ ਪੈਦਲ ਯਾਤਰਾ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀ, ਵਿਦੇਸ਼ੀ ਵੀਰ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪਿੰਡ ਪੁਰਾਣਾ ਠੱਟਾ, ਕਾਲੂ ਭਾਟੀਆ, ਦੰਦੂ ਪੁਰ, ਨੱਥੂ ਪੁਰ, ਮੁੰਡੀ ਮੋੜ ਤੋਂ ਹੁੰਦੀ ਹੋਈ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚੀ। ਸੰਗਤਾਂ ਦੇ ਸਵਾਗਤ ਲਈ ਵੱਖ-ਵੱਖ ਪਿੰਡਾਂ ਵੱਲੋਂ ਚਾਹ ਪਕੌੜਿਆਂ ਅਤੇ ਫਲਾ ਦਾ ਲੰਗਰ ਲਗਾਇਆ ਗਿਆ। ਇਸ ਪੈਦਲ ਯਾਤਰਾ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ।