ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਇਲਾਕੇ ਦੀ ਸਮੂਹ ਸੰਗਤ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਦੇ ਸਹਿਯੋਗ ਨਾਲ ਦਸਵੀਂ ਮਹਾਨ ਪੈਦਲ ਯਾਤਰਾ ਮਿਤੀ 10 ਨਵੰਬਰ 2013 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਵੇਗੀ। ਸਵੇਰੇ 3:00 ਵਜੇ ਇਹ ਯਾਤਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ, ਪੰਮਣਾ, ਸ਼ਾਲਾ ਪੁਰ ਬੇਟ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚੇਗੀ।