ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਸਟਰ ਨਿਰਮਲ ਸਿੰਘ ਖਿੰਡਾ ਪੁੱਤਰ ਸ. ਭਜਨ ਸਿੰਘ ਖਿੰਡਾ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਬਾਅਦ ਦੁਪਹਿਰ ਸੜ੍ਹਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਗਏ ਹਨ। ਜ਼ਿਕਰਯੋਗ ਹੈ ਕਿ ਮਾਸਟਰ ਨਿਰਮਲ ਸਿੰਘ ਸਕੂਲ ਤੋਂ ਵਾਪਸ ਆ ਰਹੇ ਸਨ ਕਿ ਗੋਇੰਦਵਾਲ ਸਾਹਿਬ ਰੋਡ ਤੇ ਅਣਪਛਾਤੇ ਵਾਹਨ ਨਾਲ ਟਕਰਾ ਗਏ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਠੱਟਾ ਪੁਰਾਣਾ ਵਿਖੇ ਬਾਅਦ ਦੁਪਹਿਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।