ਪੰਜਾਬ ਪੀਰਾਂ ਤੇ ਫ਼ਕੀਰਾਂ ਦੀ ਧਰਤੀ ਹੈ ਅਤੇ ਅਜਿਹੇ ਮੇਲੇ ਪੰਜਾਬੀਆਂ ਦੇ ਸਭਿਆਚਾਰਕ ਦੀ ਝਲਕ ਪੇਸ਼ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਨੇੜਲੇ ਪਿੰਡ ਨੂਰੋਵਾਲ ਵਿਖੇ ਪੀਰ ਬਾਬਾ ਨੂਰ ਸ਼ਾਹ ਜੀ ਦੇ ਸਾਲਾਨਾ ਮੇਲੇ ਮੌਕੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਉਪਰੰਤ ਆਪਣੇ ਸੰਬੋਧਨ ਵਿਚ ਕੀਤਾ। ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪੇਸ਼ ਸਭਿਆਚਾਰਕ ਪ੍ਰੋਗਰਾਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਦੀਪ ਢਿੱਲੋਂ, ਜੈਸਮੀਨ ਜੱਸੀ, ਸੁੱਚਾਬਾਈ ਹਾਸਰਸ ਕਲਾਕਾਰ, ਬੋ-ਬੋ ਟੋਚਨ ਹੀਲਾ, ਨੇ ਹਸਾ ਹਸਾ ਕੇ ਸਰੋਤਿਆਂ ਦਾ ਮਨੋਰੰਜਨ ਕੀਤਾ। ਸਮਾਗਮ ‘ਚ ਸੇਵਾਦਾਰ ਬਚਿੱਤਰ ਸਿੰਘ, ਮੁੱਖ ਸੇਵਾਦਾਰ ਬਾਬਾ ਬਹਾਦਰ ਸਿੰਘ, ਮੇਲਾ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਮੀਤ ਪ੍ਰਧਾਨ ਦਿਲਬਾਗ ਸਿੰਘ, ਕੈਸ਼ੀਅਰ ਹਰਮਨਜੀਤ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਜਥੇਦਾਰ ਗੁਰਦੀਪ ਸਿੰਘ ਭਾਗੋਰਾਈਆਂ, ਪ੍ਰਸ਼ੋਤਮ ਲਾਲ ਪੱਮਣ, ਮਾਸਟਰ ਮਹਿੰਦਰ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਸਿੰਘ, ਅਨੋਖ ਸਿੰਘ ਸਰਪੰਚ, ਗੁਰਚਰਨ ਸਿੰਘ ਸਰਪੰਚ ਮੰਗੂਪੁਰ, ਮਹਿੰਗਾ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। (source Ajit)
ਪਿੰਡ ਨੂਰੋਵਾਲ ਵਿਖੇ ਸਾਲਾਨਾ ਮੇਲਾ ਕਰਵਾਇਆ।