ਬੀਤੇ ਦਿਨੀਂ ਪਿੰਡ ਠੱਟਾ ਪੁਰਾਣਾ ਵਿਖੇ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲਬ ਠੱਟਾ ਪੁਰਾਣਾ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਵੱਲੋਂ ਫਰੀ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਤੋਂ ਜ਼ਿਲ੍ਹਾ ਕੋਆਰਡੀਨੇਟਰ ਸ. ਅਮਰਜੀਤ ਸਿੰਘ ਪੁਰੇਵਾਲ, ਡਾ. ਅਮਨ ਕਪਿਲ ਅਤੇ ਟ੍ਰੇਨਰ ਮੈਡਮ ਰਾਜਬੀਰ ਕੌਰ ਅਤੇ ਸਰਪੰਚ ਗਰਾਮ ਪੰਚਾਇਤ ਠੱਟਾ ਪੁਰਾਣਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ।