ਮਿਤੀ 1 ਜਨਵਰੀ 2014 ਨੂੰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ, ਸੰਤ ਬਾਬਾ ਗੁਰਚਰਨ ਸਿੰਘ ਜੀ ਅਤੇ ਨਗਰ ਨਿਵਾਸੀਆਂ ਦੇ ਉੱਦਮ ਸਦਕਾ ਵਿਸ਼ਾਲ ਨਗਰ ਕੀਰਤਨ ਚੱਲ ਕਰ ਕੇ ਪੁਰਾਣਾ ਠੱਟਾ, ਨਵਾਂ ਠੱਟਾ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ, ਦੰਦੂਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗਾ।