ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

40

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਬੜੀ ਹੀ ਧੂਮਧਾਮ  ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਰਸੋਂ ਰੋਜ਼ ਤੋਂ ਰੱਖੇ ਗਏ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ। ਉਪਰੰਤ ਸ੍ਰੀਮਤੀ ਕਮਲਜੀਤ ਕੌਰ ਪਤਨੀ ਸ. ਕੁਲਦੀਪ ਸਿੰਘ (ਪੁੱਤਰੀ ਸ.ਬਲਬੀਰ ਸਿੰਘ ਭੈਲ) ਕਨੇਡਾ ਵਾਸੀ ਵੱਲੋਂ ਛੋਲੇ ਭਠੂਰਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ।