ਪੰਥ ਪ੍ਰਵਾਨਤ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਡਮ (ਹਾਲੈਂਡ) ਵਿਖੇ ਦਸ਼ਮੇਸ਼ ਪਿਤਾ ਦਾ ਆਗਮਨ ਪੁਰਬ ਬੜੀ ਹੀ ਧੂਮਧਾਮ ਨਾਲ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਿੰਡ ਠੱਟਾ ਨਵਾਂ ਤੋਂ ਹਾਲੈਂਡ ਵਿੱਚ ਪੱਕੇ ਤੌਰ ਤੇ ਰਹਿ ਰਹੇ ਸ. ਮੇਜਰ ਸਿੰਘ ਥਿੰਦ ਨੇ ਈਮੇਲ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ। ਜਿਸ ਵਿੱਚ ਕੀਰਤਨੀ, ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਇਆ।