ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੁਹੰਮਦ ਇਕਬਾਲ ਭੱਟੀ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਾ: ਨਰਿੰਦਰ ਸਿੰਘ ਤੇਜੀ ਦੀ ਅਗਵਾਈ ਵਿੱਚ ਪਿੰਡ ਠੱਟਾ ਨਵਾਂ ਵਿਖੇ ਅੱਜ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਡਿਸਪੈਨਸਰੀ ਇੰਚਾਰਜ਼ ਮੈਡਮ ਨੇ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਕਿ ਕੋਈ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ।