ਐਤਵਾਰ 20 ਅਪ੍ਰੈਲ 2014 (ਮੁਤਾਬਿਕ 7 ਵਿਸਾਖ ਸੰਮਤ 546 ਨਾਨਕਸ਼ਾਹੀ) 03:45 AM IST

48

11

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ {ਅੰਗ 632}

ਪਦਅਰਥ: ਬਿਚਾਰੋ—(ਪਰਮਾਤਮਾ ਦੇ ਨਾਮ ਦਾਧਿਆਨ ਕਰ। ਜਿਹ ਸਿਮਰਤਜਿਸ ਨੂੰ ਸਿਮਰਦਿਆਂ। ਗਨਕਾਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ ਰਾਮ ਰਾਮਉਚਾਰਦਾ ਸੀ। ਉਸ ਤੋਂ ਰਾਮਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰਹਿਰਦੇ ਵਿਚ।੧।ਰਹਾਉ।

ਧ੍ਰੂਅਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂਰਾਜਾ ਉਤਾਨਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿਸਿਮਰਨ ਨਾਲ। ਨਿਰਭੈ ਪਦੁਨਿਰਭੈਤਾ ਦਾ ਆਤਮਕ ਦਰਜਾ। ਇਹ ਬਿਧਿ ਕੋਇਸ ਤਰ੍ਹਾਂ ਦਾ। ਹਰਤਾਦੂਰ ਕਰਨ ਵਾਲਾ। ਕਾਹੇਕਿਉਂ?੧।

ਗਹੀਫੜੀ। ਗਜਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।੨।

ਅਜਾਮਲੁਕਨੌਜ ਦਾ ਇਕ ਵੇਸਵਾਗਾਮੀ ਬ੍ਰਾਹਮਣ। ਕਿਸੇ ਮਹਾਤਮਾ ਦੇ ਕਹਿਣ ਤੇ ਇਸ ਨੇ ਆਪਣੇ ਇਕ ਪੁੱਤਰ ਦਾ ਨਾਮ ਨਾਰਾਇਣ‘ ਰੱਖਿਆ। ਉਥੋਂ ਹੀ ਨਾਰਾਇਣ‘ ਦਾ ਸਿਮਰਨ ਕਰਨ ਦੀ ਲਗਣ ਲੱਗ ਗਈਤੇਵਿਕਾਰਾਂ ਵਿਚੋਂ ਬਚ ਨਿਕਲਿਆ। ਚੇਤਸਿਮਰ। ਚਿੰਤਾਮਨਿਪਰਮਾਤਮਾਉਹ ਜੋ ਮਣੀ ਹਰੇਕ ਚਿਤਵਨੀ ਪੂਰੀ ਕਰਦੀ ਹੈ।੩।

ਅਰਥ: ਹੇ ਮਨਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।

ਹੇ ਭਾਈਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈਜਿਸ ਵੇਲੇ ਹੀ (ਗਜ ਨੇਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀਦੇ ਬੰਧਨ ਟੁੱਟ ਗਏ ਸਨ।੨।

ਹੇ ਭਾਈਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈਤੂੰ)ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰਸਮੁੰਦਰ ਤੋਂਪਾਰ ਲੰਘ ਜਾਏਂਗਾ।੩।੪।