ਮੇਜਰ ਸਿੰਘ ਹਾਲੈਂਡ-ਬੀਤੇ ਦਿਨੀਂ ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਹਾਲੈਂਡ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਭਾਈ ਪਰਮਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਪ੍ਰਾਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਕੀਰਤਨੀ ਜੱਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।