ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 180ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ (ਮੇਲਾ 27ਆਂ) ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਨਤ-ਮਸਤਕ ਹੋਈਆਂ। 9 ਮਈ ਦੇ ਰਾਤ ਦੇ ਦੀਵਾਨ ਵਿੱਚ ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਜੀ ਵਾਲਿਆਂ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂਮ ਨਿਹਾਲ ਕੀਤਾ। 10 ਮਈ ਸਵੇਰੇ 10 ਵਜੇ 35 ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਚਰਨਪ੍ਰੀਤ ਸਿੰਘ ਚੰਨ ਦੇ ਕਵੀਸ਼ਰੀ ਜਥੇ, ਭਾਈ ਜਰਨੈਲ ਸਿੰਘ ਤੂਫਾਨ ਦੇ ਢਾਡੀ ਜਥੇ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦੇ ਕਵੀਸ਼ਰੀ ਜਥੇ, ਭਾਈ ਕੇਵਲ ਸਿੰਘ ਮਹਿਤਾ ਦੇ ਕਵੀਸ਼ਰੀ ਜਥੇ ਅਤੇ ਪਰਗਟ ਸਿੰਘ ਸ਼ੌਂਕੀ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਬਾਬਾ ਗੁਰਰਾਜਪਾਲ ਸਿੰਘ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਲੀਡਰ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਤੇ ਬਾਬਾ ਮਿਹਰ ਸਿੰਘ ਨਦੀਆਬਾਦ ਹਰਿਆਣਾ ਵਾਲਿਆਂ ਨੇ ਵੀ ਦੀਵਾਨ ਵਿੱਚ ਹਾਜ਼ਰੀ ਭਰੀ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ, ਸਕੂਟਰਾਂ ਮੋਟਰ ਸਾਈਕਲਾਂ ਦੀ ਸੇਵਾ ਸੰਤ ਬਾਬਾ ਬੀਰ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਜੀ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ, ਜੋੜਿਆਂ ਦੀ ਸੇਵਾ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਬੂਲਪੁਰ, ਸਰਕਾਰੀ ਸਕੂਲ ਠੱਟਾ, ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਗਈ।