ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ।

48

DSC_0223
ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਹੋਈ। ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਿਤੀ 31 ਜੁਲਾਈ 2014 ਨੂੰ ਸਵੇਰੇ 7 ਵਜੇ ਤੋਂ 9 ਵਜੇ ਤੱਕ ਪਿੰਡ ਦੇ ਪੰਚਾਇਤ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਢਾਡੀ ਜਥਾ ਸ਼ਹੀਦ ਦੇ ਜੀਵਨ ਤੇ ਚਾਨਣਾ ਪਾਵੇਗਾ। ਉਪਰੰਤ ਸ਼ਹੀਦ ਉਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਗੁਰਦਿਆਲ ਸਿੰਘ ਪ੍ਰਧਾਨ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਤਰਸੇਮ ਸਿੰਘ, ਹਰਜੀਤ ਸਿੰਘ, ਅਪਿੰਦਰ ਸਿੰਘ, ਬਿਕਰਮ ਸਿੰਘ, ਸੁਖਦੇਵ ਸਿੰਘ, ਸੋਢੀ ਅਤੇ ਕਲੱਬ ਦੇ ਹੋਰ ਮੈਂਬਰਾਨ ਹਾਜ਼ਰ ਸਨ।