ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਮੰਗਲਵਾਰ 5 ਅਗਸਤ 2014 (ਮੁਤਾਬਿਕ 21 ਸਾਉਣ ਸੰਮਤ 546 ਨਾਨਕਸ਼ਾਹੀ)

63

11

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਅੰਗ 660}

ਪਦਅਰਥ: ਜੀਉਜਿੰਦ। ਕੈ ਸਿਉਕਿਸ ਪਾਸਕਰੀਮੈਂ ਕਰਾਂ। ਦੂਖ ਵਿਸਾਰਣੁਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆਮੈਂ ਸਿਮਰਿਆ ਹੈ।੧।

ਨੀਤਨਿੱਤ। ਨਵਾ—(ਭਾਵਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ)। ਦਾਤਾਰੁਦਾਤਾਂ ਦੇਣ ਵਾਲਾ।੧।ਰਹਾਉ।

ਅਨਦਿਨੁਹਰ ਰੋਜ਼ਸਦਾ। ਅੰਤਿਆਖ਼ਰ ਨੂੰ। ਮੇਰੀ ਕਾਮਣੀਹੇ ਮੇਰੀ ਜਿੰਦੇ!੨।

ਦਇਆਲਹੇ ਦਇਆ ਦੇ ਘਰਨਾਮਿਨਾਮ ਦੀ ਰਾਹੀਂ। ਤਰਾਤਰ ਸਕਦਾ ਹਾਂਪਾਰ ਲੰਘ ਸਕਦਾ ਹਾਂ।੧।ਰਹਾਉ।

ਸਰਬੰਹਰ ਥਾਂ। ਸਾਚਾਸਦਾ ਕਾਇਮ ਰਹਿਣ ਵਾਲਾ। ਕਉਨੂੰ। ਨਦਰਿਮੇਹਰ ਦੀ ਨਜ਼ਰ। ਕਰੇਇਕਰਦਾ ਹੈ।੩।

ਕੇਵ ਰਹਾਕਿਵੇਂ ਰਹਿ ਸਕਦਾ ਹਾਂਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁਜਿਸ ਦੀ ਰਾਹੀਂ। ਜਾਇਜਾ ਕੇ।੧।ਰਹਾਉ।

ਸੇਵੀਮੈਂ ਸੇਂਵਦਾ ਹਾਂ। ਜਾਚੰਉਮੈਂ ਮੰਗਦਾ ਹਾਂ। ਬਿੰਦ ਬਿੰਦਖਿਨ ਖਿਨ। ਚੁਖ ਚੁਖਟੋਟੇ ਟੋਟੇਕੁਰਬਾਨ।੪।

ਵਿਟਹੁਤੋਂ। ਸਾਹਿਬਹੇ ਸਾਹਿਬ!

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋਹੋਰ ਆਸਰੇ ਛੱਡ ਕੇਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂਬਖ਼ਸ਼ਸ਼ਾਂ ਵਿਚਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰਆਪਣਾ ਨਾਮ ਦੇਹਤਾ ਕਿਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇਉਸ (ਮਾਲਿਕਦਾ ਹੀ ਸੇਵਕ ਹੈਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।