ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਐਤਵਾਰ 10 ਅਗਸਤ 2014 (ਮੁਤਾਬਿਕ 26 ਸਾਉਣ ਸੰਮਤ 546 ਨਾਨਕਸ਼ਾਹੀ)

43

11

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ {ਅੰਗ 624}

ਪਦਅਰਥ: ਗੁਰਿ ਪੂਰੈਪੂਰੇ ਗੁਰੂ ਨੇ। ਪੂਰੀਸਫਲਤਾ। ਭਰਪੂਰੀਹਰ ਥਾਂ ਮੌਜੂਦ। ਖੇਮ ਕੁਸਲਆਤਮਕ ਸੁਖ ਆਨੰਦ। ਵਿਟਹੁਤੋਂ।੧।

ਰਿਦਰਿਦੈਹਿਰਦੇ ਵਿਚ। ਤਿਲ ਕਾਤਿਲ ਜਿਤਨਾ ਭੀਰਤਾ ਭੀ। ਸਗਲਸਾਰੇ।੧।ਰਹਾਉ।

ਮਿਲਿ ਸਾਧੂਗੁਰੂ ਨੂੰ ਮਿਲ ਕੇ। ਦੁਰਮਤਿਖੋਟੀ ਅਕਲ। ਪਤਿਤਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤਪਵਿਤ੍ਰ। ਰਾਮਦਾਸਿ ਸਰੋਵਰਰਾਮ ਦੇ ਦਾਸਾਂ ਦੇ ਸਰੋਵਰ ਵਿਚਸਾਧ ਸੰਗਤਿ ਵਿਚ। ਨਾਤੇਨ੍ਹਾਤੇਇਸ਼ਨਾਨ ਕੀਤਾ।੨।

ਸਾਧ ਸੰਗਿਸਾਧ ਸੰਗਤਿ ਵਿਚ। ਮਨ ਬਾਂਛਤਮਨਇੱਛੇ। ਰਿਦੈਹਿਰਦੇ ਵਿਚ।੩।

ਪਰਮਾਨੰਦਾਸਭ ਤੋਂ ਉੱਚੇ ਆਨੰਦ ਦਾ ਮਾਲਕ ਪ੍ਰਭੂ। ਬਿਰਦੁਮੁੱਢਕਦੀਮਾਂ ਦਾ ਸੁਭਾਉ।੪।

ਅਰਥ: ਹੇ ਭਾਈਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ।

ਹੇ ਭਾਈਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚਸਫਲਤਾ ਦਿੱਤੀ ਹੈ, (ਮੈਨੂੰਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈਇਹ ਹੈ ਇਸ਼ਨਾਨ (ਜੋ ਮੈਂ ਗੁਰੂਸਰ ਵਿਚ ਕੀਤਾ ਹੈ)। ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ)੧।

ਹੇ ਭਾਈਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ)ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮਜਲ ਨਾਲ ਇਸ਼ਨਾਨ ਕਰਾਂਦੇ ਹਨਉਹਨਾਂ ਦੇ ਸਾਰੇ (ਪਿਛਲੇਕਮਾਏ ਹੋਏ ਪਾਪ ਲਹਿ ਜਾਂਦੇ ਹਨ।੨।

ਹੇ ਭਾਈਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈਸਦਾ ਪ੍ਰਭੂ ਦੀ ਸਿਫ਼ਤਿਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈਉਹ (ਪ੍ਰਭੂਦਰ ਤੋਂਮਨਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩।

ਹੇ ਦਾਸ ਨਾਨਕ! (ਆਖ-) ਪਰਮਾਤਮਾ ਆਪਣਾ ਮੁੱਢਕਦੀਮਾਂ ਦਾ (ਪਿਆਰ ਵਾਲਾਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈਸ੍ਰਿਸ਼ਟੀ ਦਾ ਪਾਲਣ ਵਾਲਾ ਹੈਆਨੰਦਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।