ਪਿੰਡ ਥੇਹਵਾਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।

96

ਪਿੰਡ ਥੇਹ ਵਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 17-ਅਗਸਤ-2014 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਪਿਆ। ਭੋਗ ਉਪਰੰਤ ਭਾਈ ਸਤਿੰਦਰਪਾਲ ਸਿੰਘ ਦੇ ਰਾਗੀ ਜਥੇ ਅਤੇ ਭਾਈ ਅਵਾਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦਾ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।