ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖ਼ੁਸ਼ੀ ‘ਚ ਗੁਰਦੁਆਰਾ ਬੇਰ ਸਾਹਿਬ ਤੋਂ ਨਗਰ ਕੀਰਤਨ ਬਟਾਲਾ ਪਹੁੰਚਿਆ।

41

1
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖ਼ੁਸ਼ੀ ਵਿਚ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਵਾਸਤੇ ਰਵਾਨਾ ਹੋਇਆ | ਸਵੇਰੇ ਮੁੱਖ ਵਾਕ ਦੀ ਕਥਾ ਕਰਦਿਆਂ ਸੰਤ ਜਗਜੀਤ ਸਿੰਘ ਹਰਖੋਵਾਲ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ, ਬਟਾਲੇ ਤੋਂ ਆਏ ਪ੍ਰਬੰਧਕਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੰਤ ਜਗਜੀਤ ਸਿੰਘ ਹਰਖੋਵਾਲ, ਡਾ: ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ, ਭਾਈ ਚਰਨ ਸਿੰਘ ਮੈਨੇਜਰ, ਭਾਈ ਜੋਗਾ ਸਿੰਘ ਹੈੱਡ ਗ੍ਰੰਥੀ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐਸ.ਜੀ.ਪੀ.ਸੀ., ਸਰਵਣ ਸਿੰਘ ਕੁਲਾਰ ਮੈਂਬਰ ਐਸ.ਜੀ.ਪੀ.ਸੀ., ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ. ਨੇ ਸਨਮਾਨਿਤ ਕੀਤਾ | ਸਨਮਾਨ ਹਾਸਲ ਕਰਨ ਵਾਲਿਆਂ ਵਿਚ ਬਟਾਲਾ ਤੋਂ ਮੈਂਬਰ ਐਸ.ਜੀ.ਪੀ.ਸੀ. ਗੁਰਿੰਦਰਪਾਲ ਸਿੰਘ, ਮਾਸਟਰ ਜੋਗਿੰਦਰ ਸਿੰਘ ਅਢਲੀ ਗੇਟ, ਐਡਵੋਕੇਟ ਰਜਿੰਦਰ ਸਿੰਘ ਪ੍ਰਧਾਨ, ਗੁਰਸ਼ਰਨ ਸਿੰਘ ਬਿੱਟੂ ਮਾਨ, ਡਾ: ਲਖਬੀਰ ਸਿੰਘ ਬੁੱਟਰ, ਸ਼ਿੰਗਾਰ ਸਿੰਘ, ਮਾਸਟਰ ਗੁਰਦੇਵ ਸਿੰਘ, ਹਰਜੀਤ ਸਿੰਘ, ਗਿਆਨੀ ਹਰਬੰਸ ਸਿੰਘ ਹੰਸਪਾਲ, ਗੁਰਮੀਤ ਸਿੰਘ ਬੂਹ ਮੈਂਬਰ ਐਸ.ਜੀ.ਪੀ.ਸੀ., ਨਿਰਮਲ ਸਿੰਘ ਕੌਰ ਬਟਾਲਾ, ਹਰਭਜਨ ਸਿੰਘ, ਦਲਜੀਤ ਸਿੰਘ, ਕਸ਼ਮੀਰ ਸਿੰਘ, ਨਰਿੰਦਰ ਸਿੰਘ, ਹਰਿੰਦਰਪਾਲ ਸਿੰਘ ਪ੍ਰਧਾਨ, ਗੁਰਮੀਤ ਕੌਰ, ਸੁਰਿੰਦਰ ਕੌਰ, ਇੰਸ: ਜਰਨੈਲ ਸਿੰਘ, ਇੰਦਰ ਸਿੰਘ ਆਦਿ ਹਾਜ਼ਰ ਸਨ | ਫੁੱਲਾਂ ਨਾਲ ਸਜਾਈ ਪਾਲਕੀ ਵਾਲੀ ਗੱਡੀ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ | ਜਿਸ ਦਾ ਰਸਤੇ ਵਿਚ ਸੰਗਤ ਨੇ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਦਾ ਪਿੰਡ ਤਲਵੰਡੀ ਚੌਧਰੀਆਂ, ਸੂਜੋਕਾਲੀਆ, ਮੁੰਡੀ ਮੋੜ ਵਿਖੇ ਸੰਗਤ ਨੇ ਭਰਪੂਰ ਸਵਾਗਤ ਕੀਤਾ |