ਵੀਰਵਾਰ 25 ਸਤੰਬਰ 2014 (ਮੁਤਾਬਿਕ 10 ਅੱਸੂ ਸੰਮਤ 546 ਨਾਨਕਸ਼ਾਹੀ)

54

11

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਅੰਗ 621-622}

ਪਦਅਰਥ: ਗੁਰਿਗੁਰੂ ਨੇ। ਪ੍ਰਭਿਪ੍ਰਭੂ ਨੇ। ਲੋਚਤਾਂਘ। ਕਰਿ ਇਸਨਾਨੁਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏਅੰਤਰਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।

ਨਾਮਿਨਾਮ ਵਿਚ (ਜੁੜ ਕੇ ਹੀ)ਨਿਸਤਰੀਐਪਾਰ ਲੰਘ ਸਕੀਦਾ ਹੈ। ਧਿਆਈਐਧਿਆਉਣਾ ਚਾਹੀਦਾ ਹੈ। ਅਨਦਿਨੁਹਰਿ ਰੋਜ਼, ਹਰ ਵੇਲੇ। ਸੁਕ੍ਰਿਤੁਨੇਕ ਕਰਮ। ਕਰੀਐਕਰਨਾ ਚਾਹੀਦਾ ਹੈ।੧।ਰਹਾਉ।

ਮਾਰਗੁ—(ਜੀਵਨ ਦਾ) ਰਸਤਾ। ਕੋਕੋਈ ਵਿਰਲਾ। ਕੋਟਿਕ੍ਰੋੜਾਂ। ਕਿਲਬਿਖਪਾਪ।੨।

ਉਸਤਤਿਸਿਫ਼ਤਿਸਾਲਾਹ। ਜਿਨਿਜਿਸ (ਪ੍ਰਭੂ) ਨੇ। ਕਲਕਲਾ, ਤਾਕਤ। ਸਭਿਸਾਰੇ। ਸਾਖੀਸਿੱਖਿਆ। ਸਚੁਸਦਾਥਿਰ ਹਰਿਨਾਮ (ਦਾ ਸਿਮਰਨ)੩।

ਸਤਿਗੁਰਿਗੁਰੂ ਨੇ। ਦ੍ਰਿੜਾਇਆਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿਸਾਰੇ। ਪਾਵਨਪਵਿੱਤ੍ਰ। ਸੁਖਿਆਨੰਦ ਨਾਲ। ਘਰਿਘਰ ਵਿਚ, ਹਿਰਦੇ ਵਿਚ, ਅੰਤਰਆਤਮੇ।੪।

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿਨਾਮ ਸਿਮਰਨਾ ਚਾਹੀਦਾ ਹੈ, (ਹਰਿਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ,ਜੇਹੜੇ ਸਦਾਥਿਰ ਹਰਿਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! (ਆਖਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰਆਤਮੇ ਟਿਕੇ ਰਹਿੰਦੇ ਹਨ।੪।੩।੫੩।