ਪਿੰਡ ਦੰਦੂਪੁਰ ਵਿਖੇ ਸੰਤ ਬਾਬਾ ਖੜਕ ਸਿੰਘ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

114

1
ਸੰਤ ਬਾਬਾ ਖੜਕ ਸਿੰਘ ਜੀ ਦਾ ਜਨਮ ਦਿਹਾੜਾ ਨਜ਼ਦੀਕੀ ਪਿੰਡ ਦੰਦੂਪੁਰ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 35 ਸ੍ਰੀ ਅਖੰਡ ਪਾਠ ਸਾਹਿਬਾਨ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਤਰਸੇਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਰਾਗੀ ਜਥੇ ਅਤੇ ਭਾਈ ਨਿਰਮਲ ਸਿੰਘ ਨੂਰ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਤਿੰਨੇ ਦਿਨ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਘੋੜ-ਦੌੜ ਮੁਕਾਬਲੇ ਅਤੇ ਕਬੱਡੀ ਟੂਰਨਾਮੈਂਟ ਵੀ ਕਰਵਾਏ ਗਏ। ਸਟੇਜ ਸੈਕਟਰੀ ਦੀ ਭੂਮਿਕਾ ਸ. ਇੰਦਰਜੀਤ ਸਿੰਘ ਬਜਾਜ ਨੇ ਨਿਭਾਈ। (ਤਸਵੀਰਾਂ ਸਾਹਬੀ ਮੋਮੀ)