ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ 12ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ।

49

ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ 12ਵੀਂ ਮਹਾਨ ਪੈਦਲ ਯਾਤਰਾ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀ, ਵਿਦੇਸ਼ੀ ਵੀਰ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪਿੰਡ ਪੁਰਾਣਾ ਠੱਟਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ, ਸ਼ਾਲ੍ਹਾ ਪੁਰ ਬੇਟ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ। ਇਸ ਪੈਦਲ ਯਾਤਰਾ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ।