ਮੰਗਲਵਾਰ 4 ਨਵੰਬਰ 2014 (ਮੁਤਾਬਿਕ 19 ਕੱਤਕ ਸੰਮਤ 546 ਨਾਨਕਸ਼ਾਹੀ)

52

image

 

ਸੂਹੀ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥ ਸੋ ਹਰਿ ਮੇਰਾ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥੨॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥ ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥ {ਪਾਵਨ ਅੰਗ 740}

ਪਦਅਰਥ: ਤਾ ਕਉਉਸ (ਪਰਮਾਤਮਾ ਦੇ ਨਾਮ) ਨੂੰ। ਹਉਮੈਂ। ਜੀਵਾਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਪੀਵਾਪੀਵਾਂ, ਮੈਂ ਪੀਂਦਾ ਹਾਂ।੧।

ਅੰਤਰਜਾਮੀਹਰੇਕ ਦੇ ਦਿਲ ਦੀ ਜਾਣਨ ਵਾਲਾ। ਕੈ ਸੰਗਿਦੇ ਨਾਲ।੧।ਰਹਾਉ।

ਸੁਣਿਸੁਣ ਕੇ। ਧਿਆਵਾਧਿਆਵਾਂ। ਗਾਵਾਗਾਵਾਂ।੨।

ਪੇਖਿਵੇਖ ਕੇ। ਲੀਲਾਕੌਤਕ, ਖੇਡ। ਮਨਿਮਨ ਵਿਚ। ਪ੍ਰਭਹੇ ਪ੍ਰਭੂ! ਪਰਮਾਨੰਦਾਪਰਮ ਆਨੰਦ ਦਾ ਮਾਲਕ।੩।

ਕੈ ਸਿਮਰਨਿਦੇ ਸਿਮਰਨ ਦੀ ਰਾਹੀਂ। ਬਿਆਪੈਜ਼ੋਰ ਪਾ ਸਕਦਾ। ਜਾਪੈਜਾਪਿ, ਜਪਿਆ ਕਰ।੪।

ਅਰਥ: ਹੇ ਭਾਈ! ਮਾਲਕਪ੍ਰਭੂ ਆਪਣੇ ਭਗਤ ਜਨਾਂ ਦੇ ਨਾਲ ਵੱਸਦਾ ਹੈ। ਮੇਰਾ ਉਹ ਹਰੀਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।

ਹੇ ਭਾਈ! (ਭਗਤ ਜਨਾਂ ਦੇ ਅੰਗਸੰਗ ਰਹਿਣ ਵਾਲੇ) ਉਸ (ਪ੍ਰਭੂ ਦੇ ਨਾਮ) ਨੂੰ ਮੈਂ ਸਦਾ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਪ੍ਰਭੂ! ਮੈਂ ਤੇਰੇ ਸੋਹਣੇ ਚਰਨ ਧੋ ਧੋ ਕੇ (ਨਿੱਤ) ਪੀਂਦਾ ਹਾਂ।੧।

ਹੇ ਪ੍ਰਭੂ! ਮੁੜ ਮੁੜ (ਇਹ) ਸੁਣ ਕੇ (ਕਿ ਤੇਰਾ) ਨਾਮ ਆਤਮਕ ਜੀਵਨ ਦੇਣ ਵਾਲਾ (ਹੈ,) ਮੈਂ (ਤੇਰਾ ਨਾਮ) ਸਿਮਰਦਾ ਰਹਿੰਦਾ ਹਾਂ, ਅੱਠੇ ਪਹਰ ਮੈਂ ਤੇਰੀ ਸਿਫ਼ਤਿਸਾਲਾਹ ਦੇ ਗੀਤ ਗਾਂਦਾ ਰਹਿੰਦਾ ਹਾਂ।੨।

ਹੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ! ਤੇਰੇ ਗੁਣ ਬੇਅੰਤ ਹਨ, ਤੇਰੇ ਕੌਤਕ ਵੇਖ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ।

ਹੇ ਨਾਨਕ! ਤੂੰ ਭੀ ਸਦਾ ਹੀ ਉਸ ਹਰੀ ਦਾ ਨਾਮ ਜਪਿਆ ਕਰ, ਜਿਸ ਦੇ ਸਿਮਰਨ ਦੀ ਬਰਕਤਿ ਨਾਲ ਕੋਈ ਡਰ ਪੋਹ ਨਹੀਂ ਸਕਦਾ।੪।੧੧।੧੭।