ਮੰਗਲਵਾਰ 18 ਨਵੰਬਰ 2014 (ਮੁਤਾਬਿਕ 3 ਮੱਘਰ ਸੰਮਤ 546 ਨਾਨਕਸ਼ਾਹੀ)

32

11

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥ {ਪਾਵਨ ਅੰਗ  654}

ਪਦਅਰਥ: ਮੂਏਮਰ ਗਏ, ਖਪ ਗਏ, ਖ਼ੁਆਰ ਹੋਏ, ਜੀਵਨ ਵਿਅਰਥ ਗਵਾ ਗਏ। ਨਾਈਨਿਵਾ ਨਿਵਾ ਕੇ, ਪੱਛਮ ਵਲ ਸਜਦੇ ਕਰ ਕਰ ਕੇ, ਰੱਬ ਨੂੰ ਕਾਹਬੇ ਵਿਚ ਹੀ ਸਮਝ ਕੇ। ਓਇਉਹਨਾਂ (ਹਿੰਦੂਆਂ) ਨੇ। ਲੇਲੈ ਕੇ, (ਆਪਣੇ ਮੁਰਦੇ) ਲੈ ਕੇ। ਜਾਰੇਸਾੜ ਦਿੱਤੇ। ਗਾਡੇਦੱਬ ਦਿੱਤੇ। ਗਤਿ—{skt. गति = 1. condition, state, 2. knowledge, wisdom} 1. ਹਾਲਤ 2. ਉੱਚੀ ਆਤਮਕ ਅਵਸਥਾ। ਦੁਹੂਨਾਹ ਹਿੰਦੂਆਂ ਤੇ ਨਾਹ ਮੁਸਲਮਾਨਾਂ।੧।

ਗਹੇਰਾਗਹਿਰਾ, ਡੂੰਘਾ (ਖਾਤਾ)ਅੰਧਅੰਨ੍ਹਾ। ਦਿਸਪਾਸਾ, ਤਰਫ਼। ਜੇਵਰਾਜੇਵਰੀ, ਰੱਸੀ, ਫਾਹੀ।੧।ਰਹਾਉ।

ਕਬਿਤਕਵਿਤਾ। ਕਬਿਤਾਕਵੀ ਲੋਕ। ਕਪੜਕਾਪੜੀ ਫ਼ਿਰਕੇ ਦੇ ਲੋਕ, ਲੀਰਾਂ ਦੀ ਗੋਦੜੀ ਪਹਿਨਣ ਵਾਲੇ। ਕੇਦਾਰਾਹਿਮਾਲੇ ਪਰਬਤ ਵਿਚ ਇਕ ਹਿੰਦੂ ਤੀਰਥ, ਰਿਆਸਤ ਗੜ੍ਹਵਾਲ (ਯੂ. ਪੀ.) ਵਿਚ, ਰੁਦ੍ਰ ਹਿਮਾਲੇ ਦੀ ਬਰਫ਼ਾਨੀ ਧਾਰਾ ਵਿਚ ਮਹਾ ਪੰਥ ਦੀ ਚੋਟੀ ਹੇਠ ਇਕ ਟਿੱਲੇ ਉੱਤੇ। ਇੱਥੇ ਸਦਾਸ਼ਿਵ ਦਾ ਮੰਦਰ ਹੈ, ਜਿਸ ਵਿਚ ਝੋਟੇ ਦੀ ਸ਼ਕਲ ਦਾ ਮਹਾਂਦੇਵ ਹੈ। ਪਾਂਡਵਾਂ ਤੋਂ ਹਾਰ ਖਾ ਕੇ ਸ਼ਿਵ ਜੀ ਇੱਥੇ ਝੋਟੇ ਦੀ ਸ਼ਕਲ ਵਿਚ ਆਏ। ਇਨਹਿਇਹਨਾਂ ਲੋਕਾਂ ਭੀ।੨।

ਦਰਬੁ—{द्रव्य} ਧਨ। ਸੰਚਿਇਕੱਠਾ ਕਰ ਕੇ। ਗਡਿ ਲੇਦੱਬ ਰੱਖੇ। ਕੰਚਨ ਭਾਰੀਸੋਨੇ ਦੇ ਭਾਰ, ਸੋਨੇ ਦੇ ਢੇਰ। ਨਾਰੀਨਾਰੀਆਂ।੩।

ਬਿਗੂਤੇਖ਼ੁਆਰ ਹੋਏ। ਨਿਰਖ—{Skt. निरीक्ष्य} ਗਹੁ ਨਾਲ ਤੱਕ ਕੇ, ਨਿਰਨਾ ਕਰ ਕੇ। ਸਰੀਰਾਸਰੀਰ ਵਿਚ, ਆਪਣੇ ਅੰਦਰ। ਗਤਿਉੱਚੀ ਆਤਮਕ ਅਵਸਥਾ, ਗਿਆਨ, ਸਮਝ।੪।

ਅਰਥ: ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ)੧।ਰਹਾਉ।

ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)(ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ।੧।

(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ।੨।

ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ।੩।

ਆਪੋਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ(ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ।੪।੧।

ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਜੀਵਨ ਵਿਅਰਥ ਹੈ। ਸਿਮਰਨਹੀਨ ਬੰਦਿਆਂ ਲਈ ਇਹ ਜਗਤ ਇਕ ਅੰਨ੍ਹਾ ਖਾਤਾ ਹੈ, ਉਹਨਾਂ ਦੇ ਕਰਮ ਉਹਨਾਂ ਵਾਸਤੇ ਹੋਰ ਹੋਰ ਫਾਹੀ ਦਾ ਕੰਮ ਕਰਦੇ ਹਨ।