ਵੀਰਵਾਰ 20 ਨਵੰਬਰ 2014 (ਮੁਤਾਬਿਕ 5 ਮੱਘਰ ਸੰਮਤ 546 ਨਾਨਕਸ਼ਾਹੀ)

50

11

ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥ ਮਃ ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥ ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥ {ਪਾਵਨ ਅੰਗ 644}

ਅਰਥ: ਹੇ ਨਾਨਕ! ਜੇ ਮੇਰਾ ਸਰੀਰ ਰਤਾ ਭਰ ਭੀ ਲਹੂ ਨਾ ਦੇਵੇ ਭਾਵੇਂ ਤਿਲਾਂ ਵਾਂਗ ਇਹ ਕੋਹਲੂ ਵਿਚ ਪੀੜਿਆ ਜਾਏ, (ਭਾਵ, ਜੇ ਅਨੇਕਾਂ ਕਰੜੇ ਕਸ਼ਟ ਆਉਣ ਤੇ ਭੀ ਮੇਰੇ ਅੰਦਰ ਸਰੀਰ ਦੇ ਬਚੇ ਰਹਿਣ ਦੀ ਲਾਲਸਾ ਰਤਾ ਭੀ ਨਾ ਹੋਵੇ) ਜੇ ਮੇਰੀ ਜਿੰਦ ਸੱਚੇ ਪ੍ਰਭੂ ਦੇ ਪਿਆਰ ਤੋਂ ਵਾਰਨੇ ਸਦਕੇ ਪਈ ਹੋਵੇ, ਤਾਂ ਹੀ ਪ੍ਰਭੂ ਨਾਲ ਮਿਲਾਪ ਨਾ %