ਸੋਮਵਾਰ 24 ਨਵੰਬਰ 2014 (ਮੁਤਾਬਿਕ 9 ਮੱਘਰ ਸੰਮਤ 546 ਨਾਨਕਸ਼ਾਹੀ)

95

wpid-11.jpg

ਸਲੋਕ ॥ ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥ ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥ ਪਉੜੀ ॥ ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥ {ਪਾਵਨ ਅੰਗ 710}

ਅਰਥ: ਹੇ ਨਾਨਕ! ਗੁਰੂ ਗੋਬਿੰਦਰੂਪ ਹੈ, ਗੋਪਾਲਰੂਪ ਹੈ, ਸਰਬਵਿਆਪਕ ਨਾਰਾਇਣ ਦਾ ਰੂਪ ਹੈ। ਗੁਰੂ ਦਇਆ ਦਾ ਘਰ ਹੈ, ਸਮਰੱਥਾ ਵਾਲਾ ਹੈ ਤੇ ਵਿਕਾਰੀਆਂ ਨੂੰ ਭੀ ਤਾਰਨਹਾਰ ਹੈ।

ਸੰਸਾਰਸਮੁੰਦਰ ਬੜਾ ਭਿਆਨਕ ਤੇ ਅਥਾਹ ਹੈ, ਪਰ ਗੁਰੂਜਹਾਜ਼ ਨੇ ਮੈਨੂੰ ਇਸ ਵਿਚੋਂ ਬਚਾ ਲਿਆ ਹੈ। ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੇ ਚੰਗੇ ਭਾਗ ਹੁੰਦੇ ਹਨ।੨।

ਸਦਕੇ ਹਾਂ ਗੁਰੂ ਤੋਂ ਜਿਸ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦਾ ਭਜਨ ਕੀਤਾ ਜਾ ਸਕਦਾ ਹੈ, ਜਦੋਂ ਸਤਿਗੁਰੂ ਮੇਹਰਬਾਨ ਹੁੰਦਾ ਹੈ ਤਾਂ ਸਾਰੇ ਔਗੁਣ ਦੂਰ ਹੋ ਜਾਂਦੇ ਹਨ, ਪ੍ਰਭੂ ਦਾ ਰੂਪ ਗੁਰੂ ਨੀਵਿਆਂ ਤੋਂ ਉੱਚੇ ਕਰ ਦੇਂਦਾ ਹੈ,ਮਾਇਆ ਦੇ ਦੁਖਾਂ ਦੀ ਫਾਹੀ ਕੱਟ ਕੇ ਆਪਣੇ ਸੇਵਕ ਬਣਾ ਲੈਂਦਾ ਹੈ, (ਗੁਰੂ ਦੀ ਸੰਗਤਿ ਵਿਚ ਰਿਹਾਂ) ਜੀਭ ਨਾਲ ਬੇਅੰਤ ਪ੍ਰਭੂ ਦੇ ਗੁਣ ਗਾ ਸਕੀਦੇ ਹਨ, ਪ੍ਰਭੂ ਦੀ ਸਿਫ਼ਤਿਸਾਲਾਹ ਕਰ ਸਕੀਦੀ ਹੈ।੧੯।