ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਕਾਮਰੇਡ ਪ੍ਰੀਤਮ ਸਿੰਘ ਠੱਟਾ (89), ਵਾਸੀ ਪਿੰਡ ਠੱਟਾ ਪੁਰਾਣਾ, ਬੀਤੀ ਰਾਤ 1:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।