ਸ਼ੁੱਕਰਵਾਰ 23 ਜਨਵਰੀ 2015 (ਮੁਤਾਬਿਕ 10 ਮਾਘ ਸੰਮਤ 546 ਨਾਨਕਸ਼ਾਹੀ)

46

wpid-11.jpg

ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥ {ਅੰਗ 824}

ਪਦਅਰਥ: ਜਪੀਐਜਪਣਾ ਚਾਹੀਦਾ ਹੈ। ਜਰਾਬੁਢੇਪਾ। ਮਰਾਮੌਤ। ਨ ਬਿਆਪੈਜ਼ੋਰ ਨਹੀਂ ਪਾ ਸਕਦਾ। ਆਗੈਅਗਾਂਹ, ਪਰਲੋਕ ਵਿਚ।੧।ਰਹਾਉ।

ਆਪੁਆਪਾਭਾਵ। ਪਰੀਐਪੈਣਾ ਚਾਹੀਦਾ ਹੈ। ਤੇਤੋਂ। ਨਿਧਾਨੁਖ਼ਜ਼ਾਨਾ। ਕਟੀਐਕੱਟ ਸਕੀਦੀ ਹੈ। ਨੀਸਾਨੁਰਾਹਦਾਰੀ, ਪਰਵਾਨਾ।੧।

ਮਾਨਉਮਾਨਉਂ, ਮੰਨਦਾ ਹਾਂ। ਮਨ ਤੇਮਨ ਤੋਂ। ਛੂਟੈਮੁੱਕ ਜਾਂਦਾ ਹੈ। ਗੁਮਾਨੁਅਹੰਕਾਰ। ਤਾ ਕੀਉਸ (ਪ੍ਰਭੂ) ਦੀ। ਸਗਲਸਾਰਾ।੨।

ਅਰਥ: ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਜਪਣ ਦੀ ਬਰਕਤਿ ਨਾਲ ਅਜੇਹੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਜਿਸ ਨੂੰ) ਬੁਢੇਪਾ, ਮੌਤ ਜਾਂ ਦੁੱਖ ਕੁੱਝ ਭੀ ਪੋਹ ਨਹੀਂ ਸਕਦਾ। ਅਗਾਂਹ ਪਰਮਾਤਮਾ ਦੀ ਹਜ਼ੂਰੀ ਵਿਚ ਭੀ ਸਫਲਤਾ ਮਿਲਦੀ ਹੈ।੧।ਰਹਾਉ।

(ਪਰ, ਹੇ ਭਾਈ!) ਇਹ (ਨਾਮ-) ਖ਼ਜ਼ਾਨਾ ਗੁਰੂ ਤੋਂ (ਹੀ) ਮਿਲਦਾ ਹੈ, ਆਪਾਭਾਵ ਤਿਆਗ ਕੇ ਸਦਾ (ਗੁਰੂ ਦੀ) ਸਰਨ ਪੈਣਾ ਚਾਹੀਦਾ ਹੈ। ਇਹ ਨਾਮ ਸਦਾਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਣ ਵਾਸਤੇ ਪਰਵਾਨਾ ਹੈ, (ਨਾਮ ਦੀ ਸਹਾਇਤਾ ਨਾਲ)ਜਨਮ ਮਰਨ ਦੀ ਫਾਹੀ (ਭੀ) ਕੱਟੀ ਜਾਂਦੀ ਹੈ।੧।

(ਹੇ ਭਾਈ! ਜੇ ਮੈਨੂੰ ਤੇਰਾ ਨਾਮ ਮਿਲ ਜਾਏ, ਤਾਂ) ਜੋ ਕੁਝ ਤੂੰ ਕਰਦਾ ਹੈਂ, ਉਹ ਮੈਂ ਭਲਾ ਸਮਝਣ ਲੱਗ ਪਵਾਂਗਾ, (ਤੇਰੇ ਨਾਮ ਦੀ ਬਰਕਤਿ ਨਾਲ) ਮਨ ਤੋਂ ਸਾਰਾ ਅਹੰਕਾਰ ਮੁੱਕ ਜਾਂਦਾ ਹੈ। ਹੇ ਨਾਨਕ! ਆਖ (-ਹੇ ਭਾਈ!) ਉਸ ਪਰਮਾਤਮਾ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਸਾਰਾ ਜਹਾਨ ਜਿਸ ਦਾ ਪੈਦਾ ਕੀਤਾ ਹੋਇਆ ਹੈ।੨।੧੩।੯੯।