ਵੀਰਵਾਰ 5 ਫਰਵਰੀ 2015 (ਮੁਤਾਬਿਕ 23 ਮਾਘ ਸੰਮਤ 546 ਨਾਨਕਸ਼ਾਹੀ)

38
Today's Mukhwak from G.Damdama Sahib Thatta

Huqam

ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥ {ਅੰਗ 631}

ਪਦਅਰਥ: ਠਾਕੁਰ ਮੇਰੇਹੇ ਮੇਰੇ ਪਾਲਣਹਾਰ ਪ੍ਰਭੂ! ਜੀਅ ਜੰਤਨਿੱਕੇ ਵੱਡੇ ਸਾਰੇ ਜੀਵ। ਧਾਰੇਆਸਰੇ। ਪੈਜਲਾਜ, ਇੱਜ਼ਤ। ਕਰਨ ਕਰਾਵਨਹਾਰੇਹੇ ਸਭ ਕੁਝ ਕਰ ਸਕਣ ਵਾਲੇ, ਤੇ, ਜੀਵਾਂ ਪਾਸੋਂ ਕਰਾ ਸਕਣ ਵਾਲੇ!੧। ਖਸਮਾਨਾਖਸਮ ਵਾਲਾ ਫ਼ਰਜ਼। ਥਾਰੇਤੇਰੇ।ਰਹਾਉ। ਸਮਰਥਸਾਰੀਆਂ ਤਾਕਤਾਂ ਦਾ ਮਾਲਕ। ਕਾਟਿਕੱਟ ਕੇ। ਸਵਾਰੇਸੋਹਣੇ ਜੀਵਨ ਵਾਲੇ ਬਣਾ ਦਿੱਤੇ। ਪਹਿਰਿਪਹਿਨਾਅ ਕੇ। ਸਿਰਪਾਉਸਿਰੋਪਾ, ਆਦਰਮਾਣ ਵਾਲਾ ਪੋਸ਼ਾਕਾ। ਪ੍ਰਗਟਉੱਘੇ। ਪਹਾਰੇਜਗਤ ਵਿਚ।੨।

ਅਰਥ: ਹੇ ਪਿਆਰੇ ਪ੍ਰਭੂ ਜੀ! (ਤੂੰ ਸਾਡਾ ਖਸਮ ਹੈਂ) ਖਸਮ ਵਾਲਾ ਫ਼ਰਜ਼ ਪੂਰਾ ਕਰ। (ਚਾਹੇ ਅਸੀ) ਭੈੜੇ ਹਾਂ (ਚਾਹੇ ਅਸੀ) ਚੰਗੇ ਹਾਂ, ਅਸੀ ਤੇਰੇ ਹੀ ਹਾਂ (ਸਾਡੇ ਵਿਕਾਰਾਂ ਦੇ ਬੰਧਨ ਕੱਟ ਦੇ)ਰਹਾਉ। ਹੇ ਮੇਰੇ ਠਾਕੁਰ! ਹੇ ਸਭ ਕੁਝ ਕਰ ਸਕਣ ਤੇ ਕਰਾ ਸਕਣ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ। ਸਾਰੇ ਨਿੱਕੇ ਵੱਡੇ ਜੀਵ ਤੇਰੇ ਹੀ ਆਸਰੇ ਹਨ (ਤੇਰਾ ਨਾਮ ਹੈ ਸ਼ਰਨਜੋਗਅਸੀ ਜੀਵ ਤੇਰੇ ਹੀ ਆਸਰੇ ਹਾਂ) ਤੂੰ ਆਪਣੇ (ਇਸ) ਨਾਮ ਦੀ ਲਾਜ ਰੱਖ(ਤੇ, ਸਾਡੇ ਮਾਇਆ ਦੇ ਬੰਧਨ ਕੱਟ)੧। ਹੇ ਨਾਨਕ! (ਆਖਹੇ ਭਾਈ! ਜਿਨ੍ਹਾਂ ਸੇਵਕਾਂ ਦੀ) ਪੁਕਾਰ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੇ ਸੁਣ ਲਈ, ਉਹਨਾਂ ਦੇ (ਮਾਇਆ ਦੇ) ਬੰਧਨ ਕੱਟ ਕੇ ਪ੍ਰਭੂ ਨੇ ਉਹਨਾਂ ਦੇ ਜੀਵਨ ਸੋਹਣੇ ਬਣਾ ਦਿੱਤੇ। ਉਹਨਾਂ ਸੇਵਕਾਂ ਨੂੰ ਦਾਸਾਂ ਨੂੰ ਆਦਰਮਾਣ ਦੇ ਕੇ ਆਪਣੇ ਚਰਨਾਂ ਵਿਚ ਮਿਲਾ ਲਿਆ, ਤੇ, ਸੰਸਾਰ ਵਿਚ ਉੱਘੇ ਕਰ ਦਿੱਤਾ।੨।੨੯।੯੩।