ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

29

ਅੱਜ ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਅਤੇ ਗਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਬਹੁਤ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਮੇਨ ਬਜ਼ਾਰ ਵਿੱਚ ਸੰਗਤਾਂ ਦੇ ਭਾਰੀ ਇਕੱਠ ਵਿੱਚ ਅਰਦਾਸ ਉਪਰੰਤ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਮੇਸ਼ ਕੁਮਾਰ, ਗੁਰਨਾਮ ਸਿੰਘ, ਪਿਆਰਾ ਲਾਲ, ਜੋਗਿੰਦਰ ਪਾਲ, ਦਿਲਬਾਗ ਸਿੰਘ ਬਿੱਟੂ, ਜਸਵਿੰਦਰ ਕੁਮਾਰ, ਨੰਦ ਲਾਲ, ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ, ਤੀਰਥ ਸਿੰਘ, ਦਿਲਬਾਗ ਸਿੰਘ, ਬਲਜਿੰਦਰ ਸਿੰਘ ਬਿੰਦੂ, ਮਨੀ ਵਰਮਾ ਅਤੇ ਕੇ.ਸੀ. ਨੇ ਸਮਾਗਮ ਦੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਈ।