ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ।

41

DSC08079

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨਤਾ ਸਹਿਤ ਸੰਪੂਰਨਤਾ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ ਅਤੇ ਭਾਈ ਗੁਰਦੇਵ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ।