ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਠੱਟਾ ਨਵਾਂ ਵਿਖੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

68

ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਇਟਲੀ ਵਿੱਚ ਵੱਸਦੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਖਾਲਸੇ ਦਾ ਸਾਜਨਾ ਦਿਵਸ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਰਸੋਂ ਰੋਜ਼ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨਤਾ ਸਹਿਤ ਸੰਪੂਰਨਤਾ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਗਿਆਨੀ ਬੱਗਾ ਸਿੰਘ ਬੁਲੰਦ ਦੇ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦਾ ਪ੍ਰਸੰਗ ਸੁਣਾ ਕੇ ਮੰਤਰ ਮੁਗਧ ਕੀਤਾ। ਸਾਰਾ ਦਿਨ ਚਾਹ ਪਕੌੜਿਆਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।