ਬੁੱਧਵਾਰ 22 ਅਪ੍ਰੈਲ 2015 (ਮੁਤਾਬਿਕ 9 ਵੈਸਾਖ ਸੰਮਤ 547 ਨਾਨਕਸ਼ਾਹੀ)

39
Today's Mukhwak from G.Damdama Sahib Thatta

Huqam

ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥ ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥ {ਅੰਗ 814}

ਪਦਅਰਥ: ਪ੍ਰਭਿਪ੍ਰਭੂ ਨੇ। ਕਿਰਪਾਲ—{ਕਿਰਪਾਆਲਯ} ਦਇਆਵਾਨ। ਨਦਰਿਨਿਗਾਹ। ਨਿਹਾਲਆਨੰਦਭਰਪੂਰ।੧। ਗੁਰਿ ਪੂਰੈਪੂਰੇ ਗੁਰੂ ਨੇ। ਸੀਤਲੁਠੰਢਾ, ਸ਼ਾਂਤ। ਧਿਆਵਨ ਜੋਗੁਜਿਸ ਦਾ ਧਿਆਨ ਧਰਨਾ ਚਾਹੀਦਾ ਹੈ।੧।ਰਹਾਉ। ਅਉਖਧੁਦਵਾਈ। ਜਿਤੁਜਿਸ (ਅਉਖਧ) ਦੀ ਰਾਹੀਂ। ਨ ਵਿਆਪੈਜ਼ੋਰ ਨਹੀਂ ਪਾ ਸਕਦਾ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਮਨਿਮਨ ਵਿਚ। ਤਨਿਤਨ ਵਿਚ, ਹਿਰਦੇ ਵਿਚ। ਹਿਤੈ—(ਨਾਮਦਵਾਈ) ਪਿਆਰੀ ਲੱਗਦੀ ਹੈ। ਨ ਜਾਪੈਨਹੀਂ ਜਾਪਦਾ, ਪ੍ਰਤੀਤ ਨਹੀਂ ਹੁੰਦਾ।੨। ਜਾਪੀਐਜਪਣਾ ਚਾਹੀਦਾ ਹੈ। ਅੰਤਰਿ—(ਮਨ ਦੇ) ਅੰਦਰ। ਲਾਈਲਾਇ, ਲਾ ਕੇ। ਕਿਲਵਿਖ—(ਸਾਰੇ) ਪਾਪ। ਸੁਧੁਪਵਿਤ੍ਰ। ਸਾਧਗੁਰੂ।੩। ਜਸੁਸੋਭਾ, ਵਡਿਆਈ। ਨਾਮ ਜਸੁਨਾਮ ਦੀ ਵਡਿਆਈ। ਤਾ ਕੀਉਸ (ਮਨੁੱਖ) ਦੀ। ਬਲਾਈਬਲਾ, ਬਿਪਤਾ। ਮਹਾ ਮੰਤ੍ਰੁਸਭ ਤੋਂ ਵੱਡਾ ਮੰਤਰ। ਗਾਈਗਾਏ, ਗਾਂਦਾ ਹੈ।੪।

ਅਰਥ: ਹੇ ਭਾਈ! ਜਿਸ ਮਨੁੱਖ ਉੱਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ, ਧਿਆਵਣਜੋਗ ਪ੍ਰਭੂ ਦਾ ਧਿਆਨ ਧਰ ਕੇ ਉਸ ਮਨੁੱਖ ਦਾ (ਹਰੇਕ) ਦੁੱਖ (ਹਰੇਕ) ਰੋਗ ਦੂਰ ਹੋ ਜਾਂਦਾ ਹੈ, ਉਸ ਦਾ ਮਨ ਉਸ ਦਾ ਹਿਰਦਾ ਠੰਢਾਠਾਰ ਹੋ ਜਾਂਦਾ ਹੈ, ਉਹ ਮਨੁੱਖ ਸੁਖੀ ਹੋ ਜਾਂਦਾ ਹੈ।੧।ਰਹਾਉ। (ਹੇ ਭਾਈ! ਜਿਸ ਮਨੁੱਖ ਉਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ) ਪ੍ਰਭੂ ਨੇ ਆਪ (ਉਸ ਦੇ ਸਾਰੇ) ਬੰਧਨ ਕੱਟ ਦਿੱਤੇ, ਪ੍ਰਭੂ ਉਸ ਮਨੁੱਖ ਉਤੇ ਦਇਆਵਾਨ ਹੋ ਗਿਆ। (ਹੇ ਭਾਈ!) ਪ੍ਰਭੂ ਪਾਰਬ੍ਰਹਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ (ਜਿਸ ਭੀ ਗ਼ਰੀਬ ਉਤੇ ਪ੍ਰਭੂ ਨਿਗਾਹ ਕਰਦਾ ਹੈ) ਉਹ ਮਨੁੱਖ ਉਸ (ਪ੍ਰਭੂ) ਦੀ ਨਿਗਾਹ ਨਾਲ ਆਨੰਦਭਰਪੂਰ ਹੋ ਜਾਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜਿਸ ਦੀ ਬਰਕਤਿ ਨਾਲ (ਕੋਈ ਭੀ) ਰੋਗ ਜ਼ੋਰ ਨਹੀਂ ਪਾ ਸਕਦਾ। ਜਦੋਂ ਗੁਰੂ ਦੀ ਸੰਗਤਿ ਵਿਚ ਟਿਕ ਕੇ (ਮਨੁੱਖ ਦੇ) ਮਨ ਵਿਚ ਤਨ ਵਿਚ (ਹਰਿਨਾਮ) ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ (ਮਨੁੱਖ ਨੂੰ) ਕੋਈ ਦੁੱਖ ਮਹਿਸੂਸ ਨਹੀਂ ਹੁੰਦਾ।੨। ਹੇ ਭਾਈ! ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰ ਸੁਰਤਿ ਜੋੜ ਕੇ, ਸਦਾ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ। (ਇਸ ਤਰ੍ਹਾਂ ਸਾਰੇ) ਪਾਪ (ਮਨ ਤੋਂ) ਲਹਿ ਜਾਂਦੇ ਹਨ, (ਮਨ) ਪਵਿੱਤਰ ਹੋ ਜਾਂਦਾ ਹੈ।੩। ਹੇ ਭਾਈ! ਨਾਨਕ (ਇਕ) ਸਭ ਤੋਂ ਵੱਡਾ ਮੰਤ੍ਰ ਦੱਸਦਾ ਹੈ (ਮੰਤ੍ਰ ਇਹ ਹੈ ਕਿ ਜੇਹੜਾ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਨਾਮ ਦੀ ਵਡਿਆਈ ਸੁਣਦਿਆਂ ਤੇ ਜਪਦਿਆਂ ਉਸ ਮਨੁੱਖ ਦੀ ਹਰੇਕ ਬਲਾ (ਬਿਪਤਾ) ਦੂਰ ਹੋ ਜਾਂਦੀ ਹੈ।੪।੨੩।੫੩।