ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

92

 

9ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮਿਤੀ 8 ਮਈ ਦੇ ਸ਼ਾਮ ਦੇ ਦੀਵਾਨ ਵਿੱਚ ਹਾਸਰਸ ਕਵੀ ਚੰਨਣ ਸਿੰਘ ਚਮਨ ਹਰੋਬਿੰਦਪੁਰੀ ਅਤੇ ਕਵੀ ਰਛਪਾਲ ਸਿੰਘ ਪਾਲ ਨੇ ਬਾਬਾ ਬੀਰ ਸਿੰਘ ਜੀ ਦੇ ਜੀਵਨ ਤੇ ਕਵਿਤਾਵਾਂ ਪੇਸ਼ ਕੀਤੀਆਂ। 9 ਮਈ ਦੇ ਸ਼ਾਮ ਦੇ ਦੀਵਾਨ ਵਿੱਚ ਭਾਈ ਰਜਿੰਦਰ ਸਿੰਘ ਧਾਰੀਵਾਲ ਹਜ਼ੂਰੀ ਰਾਗੀ, ਸੂਫੀ ਸੰਤ ਗੁਲਾਮ ਹੈਦਰ ਕਾਦਰੀ, ਬਾਬਾ ਰਵਿੰਦਰ ਸਿੰਘ ਜੌਨੀ ਦੇ ਰਾਗੀ ਜੱਥਿਆਂ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪਰਸੋਂ ਰੋਜ਼ ਤੋਂ ਚੱਲੇ ਆ ਰਹੇ 41 ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਅੱਜ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿੱਚ ਇਸ ਮੌਕੇ ਸਤਿੰਦਰਪਾਲ ਸਿੰਘ ਦੇ ਹਜ਼ੂਰੀ ਰਾਗੀ ਜਥੇ ਤੋਂ ਇਲਾਵਾ ਸਤਨਾਮ ਸਿੰਘ ਅਰਸ਼ੀ, ਦਲਬੀਰ ਸਿੰਘ ਗਿੱਲ, ਅਮਰਜੀਤ ਸਿੰਘ ਸਭਰਾਵਾਂ, ਚਰਨਜੀਤ ਸਿੰਘ, ਜਸਬੀਰ ਸਿੰਘ ਵਲਟੋਹਾ ਅਤੇ ਚਰਨ ਸਿੰਘ ਆਲਮਗੀਰ ਦੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਬਾਬਾ ਬੀਰ ਸਿੰਘ ਜੀ ਦੇ ਜੀਵਨ ਤੇ ਝਾਤ ਪਾਈ। ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ, ਸੰਤ ਦਇਆ ਸਿੰਘ ਟਾਹਲੀ ਸਾਹਿਬ, ਸੰਤ ਲੀਡਰ ਸਿੰਘ, ਬਾਬਾ ਅਮਰੀਕ ਸਿੰਘ ਜੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਮਾਗਮ ‘ਚ ਪੁੱਜੇ ਮਹਾਂਪੁਰਸ਼ਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਸੰਤ ਗੁਰਚਰਨ ਸਿੰਘ ਨੇ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਬਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਿਆਸੀ ਕਾਨਫਰੰਸਾਂ ਵੀ ਕੀਤੀਆਂ ਗਈਆਂ। ਉਪਰੰਤ ਗਤਕੇ ਦੇ ਅਖਾੜੇ ਵੀ ਲਗਾਏ ਗਏ। ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। 3 ਦਿਨਾਂ ਸਮਾਗਮ ਦੀਆਂ ਤਸਵੀਰਾਂ ਦੇਖਣ ਲਈ ਲਿੰਕ ਤੇ ਕਲਿੱਕ ਕਰੋ ਜੀ।

http://wp.me/P3Q4l3-lx