ਗੁਰਦੁਆਰਾ ਬੇਰੀ ਸਾਹਿਬ ਪਿੰਡ ਸੈਦਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

309

ਬੀਤੇ ਦਿਨੀਂ ਗੁਰਦੁਆਰਾ ਬੇਰੀ ਸਾਹਿਬ ਪਿੰਡ ਸੈਦਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ, ਸਮੂਹ ਇਲਾਕਾ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਅਧੀਨ 6 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੇ ਭਾਈ ਮੇਜਰ ਸਿੰਘ ਖਾਲਸਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ 6 ਦਿਨ ਲਗਾਤਾਰ ਚਾਹ ਪਕੌੜਿਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।