ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥ ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥ {ਅੰਗ 806}
ਅਰਥ: ਹੇ ਭਾਈ! ਉਹ ਕੇਹੜੀ ਸੁਚੱਜੀ ਮਤਿ ਹੈ ਜਿਸ ਦੀ ਬਰਕਤ ਨਾਲ ਮੈਂ ਆਪਣੇ ਪਿਆਰੇ ਪ੍ਰਭੂ ਨੂੰ ਮਿਲ ਸਕਾਂ? (ਉਹ ਕੇਹੜੀ ਸੁਮਤਿ ਹੈ ਜਿਸ ਦੀ ਰਾਹੀਂ) ਮੈਂ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਹਰ ਵੇਲੇ ਧਿਆਨ ਧਰਦਾ ਰਹਾਂ?।੧।ਹਾਉ। ਹੇ ਭਾਈ! ਉਹ ਕੇਹੜੇ ਮੁਹੂਰਤ ਹਨ ਜਦੋਂ ਮੈਂ ਆਪਣੇ ਪ੍ਰਭੂ ਨੂੰ ਮਿਲ ਸਕਾਂ? (ਉਹ ਲਗਨ ਮੁਹੂਰਤ ਤਾਂ ਹਰ ਵੇਲੇ ਹੀ ਹਨ) ਇਕ ਇਕ ਪਲ, ਅੱਖ ਝਮਕਣ ਜਿਤਨਾ ਸਮਾ ਭਰ ਭੀ ਸਦਾ ਹੀ ਹਰਿ–ਨਾਮ ਜਪਣ ਨਾਲ (ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ)।੧। (ਪਰ, ਪ੍ਰਭੂ ਦੀ ਆਪਣੀ ਹੀ ਮੇਹਰ ਹੋਵੇ, ਤਾਂ ਹੀ ਸਿਮਰਨ ਹੋ ਸਕਦਾ ਹੈ। ਇਸ ਵਾਸਤੇ ਉਸ ਦੇ ਦਰ ਤੇ ਸਦਾ ਅਰਦਾਸ ਕਰੀਏ-) ਹੇ ਮੇਰੇ ਪ੍ਰਭੂ! (ਮੇਰੇ ਉਤੇ) ਇਹੋ ਜਿਹੀ ਮੇਹਰ ਕਰ, ਕਿ, ਹੇ ਹਰੀ! ਮੈਨੂੰ ਨਾਨਕ ਨੂੰ ਤੇਰਾ ਨਾਮ ਕਦੇ ਭੀ ਨਾਹ ਭੁੱਲੇ।੨।੧।੧੯।
ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹਿ॥
for more details, please visit www.thatta.in
ਪੰਜਾਬ ਦੇ ਕਿਸੇ ਪਿੰਡ ਦੀ ਪੰਜਾਬੀ ਭਾਸ਼ਾ ਵਿੱਚ ਬਣੀ ਹੋਈ ਪਹਿਲੀ ਵੈਬਸਾਈਟ।