ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ {ਅੰਗ 742}
ਅਰਥ: ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, (ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼।੧।ਰਹਾਉ। ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ)।੧। ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ। ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੨। ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ (ਮੇਹਰ ਕਰ ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ।੩। ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ।੪।੧੮।੨੪।
ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹਿ॥
this & much more, on your own thatta.in (ਪੰਜਾਬ ਦੇ ਕਿਸੇ ਪਿੰਡ ਦੀ ਪੰਜਾਬੀ ਭਾਸ਼ਾ ਵਿੱਚ ਬਣੀ ਹੋਈ ਪਹਿਲੀ ਵੈਬਸਾਈਟ।)
Whatsapp alerts +91-98728-98928