ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 2 ਅਗਸਤ ਦਿਨ ਐਤਵਾਰ ਨੂੰ ਸੰਤ ਬਾਬਾ ਗੁਰਚਰਨ ਸਿੰਘ ਦੀ ਸਰਪ੍ਰਸਤੀ ਹੇਠ ਮਨਾਇਆ ਜਾਵੇਗਾ | ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ 2 ਅਗਸਤ ਨੂੰ ਸਵੇਰੇ 7 ਵਜੇ ਤੋਂ ਲੈ ਕੇ 9 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਇਸ ਮੌਕੇ ਭਾਈ ਜੋਗਾ ਸਿੰਘ, ਅਪਿੰਦਰ ਸਿੰਘ, ਨਿਰਮਲ ਸਿੰਘ ਖ਼ਜ਼ਾਨਚੀ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ, ਕਰਨੈਲ ਸਿੰਘ, ਬਚਿੱਤਰ ਸਿੰਘ ਆਦਿ ਹਾਜ਼ਰ ਸਨ |