ਮੰਗਲਵਾਰ 22 ਸਤੰਬਰ 2015 (6 ਅੱਸੂ ਸੰਮਤ 547 ਨਾਨਕਸ਼ਾਹੀ)

36
Today's Mukhwak from G.Damdama Sahib Thatta

Huqam

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਅੰਗ 619}

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ)ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰਸਮੁੰਦਰ ਦੀਆਂ ਵਿਕਾਰਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।