ਐਤਵਾਰ 4 ਅਕਤੂਬਰ 2015 (18 ਅੱਸੂ ਸੰਮਤ 547 ਨਾਨਕਸ਼ਾਹੀ)

42
Today's Mukhwak from G.Damdama Sahib Thatta

Today's Mukhwak from G.Damdama Sahib Thatta

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਅੰਗ 716}

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ। (ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰਰੰਗ ਵਿਚ ਭਿਉਂ ਦਿੱਤਾ ਹੈ।੧। ਹੇ ਨਾਨਕ! (ਆਖਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।