ਸੋਮਵਾਰ 5 ਅਕਤੂਬਰ 2015 (19 ਅੱਸੂ ਸੰਮਤ 547 ਨਾਨਕਸ਼ਾਹੀ)

34
Today's Mukhwak from G.Damdama Sahib Thatta

Today's Mukhwak from G.Damdama Sahib Thatta

ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ {ਅੰਗ 620}

ਅਰਥ: ਹੇ ਭਾਈ! ਪ੍ਰਭੂਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀਂ ਭੀ) ਪਰਮਾਤਮਾ ਦੀ ਸਿਫ਼ਤਿਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇ, ਆਤਮਕ ਅਡੋਲਤਾ ਦੇ ਆਨੰਦ ਮਿਲਣਗੇ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੇਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ। (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ)ਬਚਾਂਦਾ ਹੈ। ਆਪਣਾ ਮੁੱਢਕਦੀਮਾਂ ਦਾ (ਦਇਆਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ।੧। ਹੇ ਭਾਈ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ। ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ। ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖ਼ਸ਼ ਲਏ ਹਨ (ਜੇਹੜਾ ਸਦਾਥਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖ਼ਸ਼ਦਾ ਆ ਰਿਹਾ ਹੈ), ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ।੨।੧੭।੪੫।