ਪਿੰਡ ਮੰਗੂਪੁਰ ‘ਚ ਧਾਰਮਿਕ ਸਮਾਗਮ ਕਰਵਾਇਆ

44

 005

ਕਪੂਰਥਲਾ, 5 ਅਕਤੂਬਰ (ਵਿ. ਪ੍ਰ.)- ਪਿੰਡ ਮੰਗੂਪੁਰ ਵਿਖੇ ਬੀਤੇ ਕੱਲ੍ਹ ਵੱਡੇ ਵਡੇਰਿਆਂ ਦੀ ਯਾਦ ‘ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ ਜਥੇ ਨੇ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ ‘ਚ ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਦੇ ਉੱਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸੀਵਰੇਜ਼ ਦਾ ਉਦਘਾਟਨ ਵੀ ਕੀਤਾ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਮੱਦਦ ਦਾ ਭਰੋਸਾ ਦਿੱਤਾ | ਇਸ ਮੌਕੇ ਪਿੰਡ ਦੇ ਸਰਪੰਚ ਗੁਰਚਰਨ ਸਿੰਘ, ਸੁਰਿੰਦਰ ਸਿੰਘ, ਰੇਸ਼ਮ ਸਿੰਘ ਖੇਤੀਬਾੜੀ ਵਿਭਾਗ, ਲਾਭ ਸਿੰਘ, ਐਡਵੋਕੇਟ ਮਲਕੀਤ ਸਿੰਘ, ਬਾਬਾ ਬਹਾਦਰ ਸਿੰਘ, ਤਰਲੋਚਨ ਸਿੰਘ ਨੂਰੋਵਾਲ, ਜੀਤ ਸਿੰਘ ਬੋਰਾਂਵਾਲਾ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਮਾ. ਤਾਰਾ ਸਿੰਘ, ਮਹਿੰਦਰ ਸਿੰਘ, ਜਗੀਰ ਸਿੰਘ, ਸੋਹਣ ਸਿੰਘ, ਅਮਰ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ, ਹਰਭਜਨ ਸਿੰਘ, ਪ੍ਰੀਤਮ ਸਿੰਘ, ਦਲੀਪ ਸਿੰਘ, ਹਰਬੰਸ ਸਿੰਘ, ਕਰਮਜੀਤ ਸਿੰਘ, ਸਵਰਨ ਸਿੰਘ, ਗੁਰਮੇਜ ਸਿੰਘ, ਸੁਖਵਿੰਦਰ ਸਿੰਘ, ਮਨਿੰਦਰਜੀਤ ਸਿੰਘ ਆਦਿ ਹਾਜਰ ਸਨ |