ਪਿੰਡ ਠੱਟਾ ਨਵਾਂ ਵਿਖੇ ਪਹਿਲਾ ਮਹਾਨ ਕੀਰਤਨ ਦਰਬਾਰ ਅੱਜ।

106

Kirtan Darbar Thatta

ਪਿੰਡ ਠੱਟਾ ਨਵਾਂ ਵਿਖੇ ਅੱਜ ਹੋਣ ਜਾ ਰਹੇ ਪਹਿਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗਰਾਮ ਪੰਚਾਇਤ ਠੱਟਾ ਨਵਾਂ, ਸਮੂਹ ਵਿਦੇਸ਼ੀ ਵੀਰ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸੰਤ ਬਾਬਾ ਗੁਰਚਰਨ ਸਿੰਘ ਜੀ ਦੇ ਆਸ਼ੀਰਵਾਦ ਨਾਲ ਕਰਵਾਇਆ ਜਾ ਰਿਹਾ ਇਹ ਕੀਰਤਨ ਦਰਬਾਰ ਅੱਜ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਸਰਕਾਰੀ ਹਾਈ ਸਕੂਲ ਠੱਟਾ ਦੇ ਖੇਡ ਮੈਦਾਨ ਵਿੱਚ ਖੁਲ੍ਹੇ ਸੁੰਦਰ ਪੰਡਾਲ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਈ ਦਵਿੰਦਰ ਸਿੰਘ ਸੋਢੀ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਜੰਟ ਸਿੰਘ ਕਥਾਵਾਚਕ ਅਤੇ ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਵਾਲੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਇਸ ਮੌਕੇ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ ਅਤੇ ਸੰਤ ਬਾਬਾ ਨਿਰਮਲ ਦਾਸ ਜੀ ਬੂੜੇਵਾਲ ਵਾਲੇ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਇਸ ਮੌਕੇ ਗੁਰੂ ਕਾ ਲੰਗਰਾਂ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ, ਜੋੜਿਆਂ ਦੀ ਸੇਵਾ ਇੱਛਾ ਪੂਰਵਕ ਸੇਵਾ ਸੁਸਾਇਟੀ ਮੋਠਾਂਵਾਲਾ ਵੱਲੋਂ, ਸਕੂਟਰਾਂ ਮੋਟਰ ਸਾਈਕਲਾਂ ਦੀ ਸੇਵਾ ਸੰਤ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਗੁਰੂ ਨਾਨਕ ਟੈਂਟ ਹਾਊਸ ਤਲਵੰਡੀ ਚੌਧਰੀਆਂ ਵੱਲੋਂ, ਵੀਡਿਓ ਦੀ ਸੇਵਾ ਬਲਜੀਤ ਸਟੂਡਿਓ ਠੱਟਾ ਨਵਾਂ ਵੱਲੋਂ ਅਤੇ ਸਟੇਜ ਸਕੱਤਰ ਦੀ ਭੂਮਿਕਾ ਉੱਘੇ ਪੰਥਕ ਬੁਲਾਰੇ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਜਾਵੇਗੀ। ਇਸ ਸਾਰੇ ਸਮਾਗਮ ਦੀਆ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ www.thatta.in ਤੇ ਦੇਖੀਆ ਜਾ ਸਕਣਗੀਆਂ। ਇਸ ਮੌਕੇ ਬਲਜੀਤ ਸਿੰਘ, ਪਰਮਜੀਤ ਸਿੰਘ, ਤੀਰਥ ਸਿੰਘ, ਹਰਨੇਕ ਸਿੰਘ, ਰਣਜੀਤ ਸਿੰਘ, ਭਜਨ ਸਿੰਘ, ਅਮਰਜੀਤ ਸਿੰਘ, ਜਥੇਦਾਰ ਸਵਰਨ ਸਿੰਘ ਸੈਦਪੁਰ, ਮਨੋਹਰ ਸਿੰਘ ਸ਼ਿਕਾਰਪੁਰ, ਤਰਸੇਮ ਸਿੰਘ, ਜਰਨੈਲ ਸਿੰਘ, ਗੁਰਦੇਵ ਸਿੰਘ, ਜਤਿੰਦਰ ਸਿੰਘ, ਸਰਬਜੀਤ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

d106521474