ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਦੀ ਰਹਿਨੁਮਾਈ ਹੇਠ ਪੂਰਨਮਾਸ਼ੀ ਮੌਕੇ ਦਸਮੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਦੀਵਾਨ ਸਜਾਏ ਗਏ ਤੇ ਉਨ੍ਹਾਂ ਸ਼ਹੀਦ ਸਿੰਘਾਂ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਗੁਰਬਾਣੀ ਦਾ ਕੀਰਤਨ ਕੀਤਾ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅੰਮਿ੍ਤ ਛਕਣ ਅਤੇ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਉਪਰੰਤ ਭਾਈ ਜਤਿੰਦਰਪਾਲ ਸਿੰਘ ਹੈੱਡ ਗ੍ਰੰਥੀ ਯੂ.ਪੀ ਦਾ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ ਖ਼ਾਲਸਾ ਦਾ ਕਵੀਸ਼ਰੀ ਜਥਾ, ਭਾਈ ਗੁਰਦੇਵ ਸਿੰਘ ਕਵੀਸ਼ਰ, ਭਾਈ ਅਵਤਾਰ ਸਿੰਘ ਦੂਲੋਵਾਲ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਅਰਸ਼ੀ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਹਰਮਨਦੀਪ ਸਿੰਘ ਤੇ ਭਾਈ ਇੰਦਰਜੀਤ ਸਿੰਘ ਬਜਾਜ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਸੁਣਾਈਆਂ | ਸਮਾਗਮ ਦੌਰਾਨ ਸੰਤ ਬਾਬਾ ਕਰਤਾਰ ਸਿੰਘ, ਜਥੇਦਾਰ ਸਵਰਨ ਸਿੰਘ, ਸੂਬਾ ਸਿੰਘ, ਦਿਲਬਾਗ ਸਿੰਘ, ਸੁੱਚਾ ਸਿੰਘ, ਸੰਤੋਖ ਸਿੰਘ ਪੰਚਾਇਤ ਅਫ਼ਸਰ, ਸੁਰਜੀਤ ਸਿੰਘ, ਬਲਵੀਰ ਸਿੰਘ ਆਦਿ ਵੱਲੋਂ ਸੰਗਤਾਂ ਲਈ ਅਤੁੱਟ ਲੰਗਰ ਲਗਾਇਆ ਗਿਆ |