ਹਰ ਸਾਲ ਦੀ ਤਰਾਂ ਪਿੰਡ ਠੱਟਾ ਨਵਾਂ ਵਿਖੇ ਮਾਤਾ ਭਾਗ ਕੌਰ ਜੀ, ਚਾਲੀ ਮੁਕਤਿਆਂ ਅਤੇ ਮੁਕਤਸਰ ਸਾਹਿਬ ਜੀ ਦੇ ਸਮੁਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ‘ਮੇਲਾ ਮਾਘੀ’ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮਿਤੀ 01 ਜਨਵਰੀ 2016 ਤੋਂ ਚੱਲੀ ਆ ਰਹੀ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਅੱਜ ਸਵੇਰੇ 10:00 ਵਜੇ ਨਿਰਵਿਘਨਤਾ ਸਹਿਤ ਪਏ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਦੇ ਕੀਰਤਨੀ ਜਥੇ, ਭਾਈ ਹਰਨੇਕ ਸਿੰਘ ਬੁਲੰਦਾ ਅਤੇ ਭਾਈ ਗੁਰਭੇਜ ਸਿੰਘ ਨਿਮਾਣੇ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਗੁਰੂ ਕੇ ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਜੀ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ ਕੀਤੀ ਗਈ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਨੇ ਨਿਭਾਈ। ਮੇਲਾ ਮਾਘੀ ਦੀਆਂ ਤਸਵੀਰਾਂ ਪਿੰਡ ਦੀ ਵੈਬਸਾਈਟ www.thatta.in > ਗੈਲਰੀ > ਤਸਵੀਰਾਂ > ਸਮਾਗਮ > ਮੇਲਾ ਮਾਘੀ ਟੈਬ ਵਿੱਚ ਦੇਖੀਆਂ ਜਾ ਸਕਦੀਆਂ ਹਨ ਜਾਂ ਲਿੰਕ ਤੇ ਕਲਿੱਕ ਕਰੋ: http://wp.me/P3Q4l3-fJ