ਪਿੰਡ ਖੀਰਾਵਾਲੀ ‘ਚ ਸੋਮਵਾਰ ਦੀ ਸਵੇਰ ਨੂੰ ਵਾਪਰੇ ਦਰਦਨਾਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 4 ਔਰਤਾਂ ਅਤੇ ਇਕ ਵਿਅਕਤੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਸਵੇਰ ਦੇ ਸਮੇਂ ਉਕਤ ਲੋਕ ਪੈਦਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਅਚਾਨਕ ਇਨ੍ਹਾਂ ਲੋਕਾਂ ‘ਤੇ ਇਕ ਟਰੱਕ ਆ ਚੜ੍ਹਿਆ, ਜਿਸ ਕਾਰਨ ਮੌਕੇ ‘ਤੇ ਹੀ 5 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਟਰੱਕ ਦਾ ਡਰਾਈਵਰ ਫਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਵਾਲਾ ਮਾਹੌਲ ਛਾਇਆ ਹੋਇਆ ਹੈ।