(ਪ.ਲਾ. ਭੋ.)- ਬਾਬਾ ਨਾਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੈਦਪੁਰ ਵੱਲੋਂ ਬਾਬਾ ਹੀਰਾ ਸਿੰਘ ਜੀ ਤੇ ਬਾਬਾ ਨਾਥ ਜੀ ਨੂੰ ਸਮਰਪਿਤ ਜੋੜ ਮੇਲੇ ‘ਤੇ ਇਕ ਰੋਜ਼ਾ ਕਬੱਡੀ ਟੂਰਨਾਮੈਂਟ 3 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਕਲੱਬ ਮੈਂਬਰਾਂ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲੇ ਕਰਨਗੇ, ਜਦਕਿ ਖੇਡ ਮੇਲੇ ਦੇ ਮੁੱਖ ਮਹਿਮਾਨ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ ਹੋਣਗੇ | ਓਪਨ ਕਬੱਡੀ ਮੈਚਾਂ ਵਿਚ ਸੱਦੀਆਂ ਟੀਮਾਂ ਹੀ ਭਾਗ ਲੈਣਗੀਆਂ | ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਦੀ ਰੌਣਕ ਨੂੰ ਵਧਾਉਣ ਲਈ 72 ਕਿੱਲੋ ਭਾਰ ਵਰਗ ਦੇ ਮੈਚ ਵੀ ਕਰਵਾਏ ਜਾਣਗੇ |