ਪਿੰਡ ਠੱਟਾ ਨਵਾਂ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ।

54

Thatta Nawan

ਪਿੰਡ ਠੱਟਾ ਨਵਾਂ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨਤਾ ਸਹਿਤ ਸੰਪੂਰਨਤਾ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਜ਼ਿਕਰਯੋਗ ਹੈ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕਰਨ ਲਈ ਆਰਜੀ ਤੌਰ ਤੇ ਇੱਕ ਹਾਲ ਤਿਆਰ ਕਰਵਾਇਆ ਗਿਆ ਹੈ, ਜਿੱਥੇ ਅੱਜ ਦਾ ਇਹ ਸਾਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਵੀ ਲਾਇਆ ਗਿਆ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ, ਸਰਪੰਚ ਸ੍ਰੀਮਤੀ ਜਸਵੀਰ ਕੌਰ, ਸੁਖਵਿੰਦਰ ਸਿੰਘ ਥਿੰਦ, ਇੰਦਰਜੀਤ ਸਿੰਘ ਬਜਾਜ, ਜੀਤ ਸਿੰਘ ਐਡਵੋਕੇਟ, ਬਿਕਰਮ ਸਿੰਘ, ਜੀਤ ਸਿੰਘ ਮੈਂਬਰ ਪੰਚਾਇਤ, ਦਲਜੀਤ ਸਿੰਘ ਮੈਂਬਰ ਪੰਚਾਇਤ, ਤੀਰਥ ਸਿੰਘ ਮੈਂਬਰ ਪੰਚਾਇਤ, ਮਾਸਟਰ ਦਿਲਬੀਰ ਸਿੰਘ, ਹੈਡ ਮਾਸਟਰ ਨਿਰੰਜਣ ਸਿੰਘ, ਹਰਜਿੰਦਰ ਸਿੰਘ ਕਰੀਰ, ਸਵਰਨ ਸਿੰਘ, ਮਾਸਟਰ ਜੋਗਿੰਦਰ ਸਿੰਘ, ਬਲਬੀਰ ਸਿੰਘ ਬਜਾਜ, ਸਰਬਜੀਤ ਸਿੰਘ, ਸੂਬਾ ਸਿੰਘ, ਕਰਮਜੀਤ ਸਿੰਘ, ਦਿਲਬਾਗ ਸਿੰਘ, ਬਖਸ਼ੀਸ਼ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।