ਮੇਲਾ ਸਤਾਈਆਂ ਦੇ ਸਬੰਧ ਵਿੱਚ ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਵਿਚਾਰਾਂ ਕੀਤੀਆਂ ਗਈਆਂ।

43

Mela Sataian

ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 172ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ (ਸਤਾਈਆਂ) ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਹਿਮ ਮੀਟਿੰਗ ਦਾ ਆਯੋਜਿਨ ਕੀਤਾ ਗਿਆ। ਜੋੜ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ ਹਰ ਵਰ੍ਹੇ ਦੀ ਤਰ੍ਹਾਂ ਮਿਤੀ 7, 8 ਅਤੇ 9 ਮਈ ਨੂੰ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ 7 ਮਈ ਨੂੰ 41 ਆਖੰਡ ਪਾਠ ਆਰੰਭ ਹੋਣਗੇ, ਸ਼ਾਮ ਦੇ ਦੀਵਾਨ ਵਿੱਚ 6 ਤੋਂ 10 ਵਜੇ ਤੱਕ ਸੋਹੀ ਭਰਾਵਾਂ ਦਾ ਕਵੀਸ਼ਰੀ ਜਥਾ, ਗਿਆਨੀ ਸਰੂਪ ਸਿੰਘ ਸੂਰਵਿੰਡ, ਗਿਆਨੀ ਦਲਵੀਰ ਸਿੰਘ ਗਿੱੱਲ, ਗਿਆਨੀ ਝਿਲਮਿਲ ਸਿੰਘ ਭੰਗੂ, ਸੰਤ ਬਾਬਾ ਬੀਰ ਸਿੰਘ ਸ਼ਹੀਦ ਦੇ ਜੀਵਨੀ ਤੇ ਵਿਸਥਾਰ ਪੂਰਵਕ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। 8 ਮਈ ਸ਼ਾਮ 6 ਤੋਂ 10 ਵਜੇ ਤੱਕ ਦਿਨ ਐਤਵਾਰ ਭਾਈ ਗਗਨਦੀਪ ਸਿੰਘ ਸ਼੍ਰੀ ਗੰਗਾਨਗਰ ਵਾਲੇ, ਮੀਰੀ ਪੀਰੀ ਖਾਲਸਾ ਜਗਾਧਰੀ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ ਘਰ ਨਾਲ ਜੋੜਨਗੇ। 9 ਮਈ ਦਿਨ ਸੋਮਵਾਰ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸੁੰਦਰ ਦੀਵਾਨ ਸੱਜਣਗੇ ਜਿਸ ਵਿੱਚ ਪਹੁੰਚ ਰਹੇ ਰਾਗੀ ਅਤੇ ਢਾਡੀ ਜਥੇ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਵਰਿੰਦਰ ਸਿੰਘ ਜੀ ਗੱਗੋਬੂਹੇ ਵਾਲੇ (ਅੰਸ਼ ਵੰਸ਼ ਬਾਬਾ ਬੀਰ ਸਿੰਘ), ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਦਮਦਮਾ ਸਾਹਿਬ, ਭਾਈ ਹਰਜੀਤ ਸਿੰਘ ਕਥਾਵਾਚਕ ਸੁਲਤਾਨਪੁਰ ਲੋਧੀ ਵਾਲੇ ਬਾਬਾ ਬੀਰ ਸਿੰਘ ਜੀ ਦੇ ਇਤਿਹਾਸ ਤੇ ਚਾਨਣਾ ਪਾਉਣਗੇ। ਸ਼ਹੀਦੀ ਦਿਹਾੜੇ ਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨੇ ਵਾਲੇ,ਵਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ,ਵਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ,ਵਸੰਤ ਬਾਬਾ ਗੁਰਰਾਜਪਾਲ ਸਿੰਘ ਅੰਮ੍ਰਿਤਸਰ ਵਾਲੇ,ਵਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸੰਤ ਬਾਬਾ ਜਗਤਾਰ ਸਿੰਘ ਗੁਰਦੁਆਰਾ ਅੰਤਰਯਾਮਤਾ ਸਾਹਿਬ ਵਾਲੇ, ਸੰਤ ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਆਤਮਾ ਨੰਦ ਬਿੱਧੀਪੁਰ ਵਾਲੇ, ਸੇਵਾਦਾਰ ਬਾਬਾ ਜੱਗਾ ਸਿੰਘ, ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਸੁਰ ਸਿੰਘ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੋਇੰਦਵਾਲ ਵਾਲੇ, ਬਾਬਾ ਘੋਲਾ ਸਿੰਘ ਸੋਹਾਵਾ ਸਾਹਿਬ ਸਰਹਾਲੀ ਵਾਲੇ, ਬਾਬਾ ਹਰਦੀਪ ਸਿੰਘ ਲਾਲੀ ਅੰਮ੍ਰਿਤਸਰ ਵਾਲੇ, ਸੰਤ ਬਾਬਾ ਮੇਹਰ ਸਿੰਘ ਨਬੀਆ ਬਾਦ ਕਰਨਾਲ ਵਾਲੇ, ਬਾਬਾ ਬਲਵਿੰਦਰ ਸਿੰਘ ਨਾਨਕਸਰ ਜਲੰਧਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਮਨਸੂਰ ਵਾਲੇ ਮਹਾਂਪੁਰਸ਼ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਮੋਠਾਂਵਾਲ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜਨਰੇਟਰ ਦੀ ਸੇਵਾ ਚੰਦੀ ਪਰਿਵਾਰ ਟੋਡਰਵਾਲ ਵੱਲੋਂ, ਸਟੇਜ ਸਜਾਉਣ ਅਤੇ ਛਬੀਲ ਦੀ ਸੇਵਾ ਸੰਤ ਕਰਤਾਰ ਸਿੰਗ ਯਾਦਗਾਰੀ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਸਾਊਂਡ ਦੀ ਸੇਵਾ ਸਾਹਿਬ ਸਾਊਂਡ ਤਾਰਪੁਰ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਇਸ 3 ਦਿਨਾਂ ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਠੱਟਾ ਦੀ ਵੈਬਸਾਈਟ ਤੇ ਦੇਖੀਆਂ ਜਾ ਸਕਣਗੀਆਂ। ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਲੇ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ, ਸਰਪੰਚ ਸਵਰਨ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਗੁਰਦੁਆਰਾ ਪ੍ਰਧਾਨ ਦੰਦੂਪਰ, ਸੁਖਵਿੰਦਰ ਸਿੰਘ ਲਾਡੀ ਸਰਪੰਚ ਠੱਟਾ ਨਵਾਂ, ਜੋਗਿੰਦਰ ਸਿੰਘ ਸਾਬਕਾ ਸਰਪੰਚ ਦੰਦੂਪੁਰ, ਸੂਰਤ ਸਿੰਘ ਸਰਪੰਚ ਅਮਰਕੋਟ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ, ਭਜਨ ਸਿੰਘ, ਗੁਰਚਰਨ ਸਿੰਘ ਸਰਪੰਚ ਮੰਗੂਪੁਰ, ਸੂਬਾ ਸਿੰਘ, ਰੇਸ਼ਮ ਸਿੰਘ ਮੰਗੂਪੁਰ, ਪ੍ਰਤਾਪ ਸਿੰਘ ਟੋਡਰਵਾਲ, ਜਰਨੈਲ ਸਿੰਘ, ਜਸਪਾਲ ਸਿੰਘ ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।